ਮਜੀਠੀਆ ਮਾਮਲੇ ''ਚ ਬੋਨੀ ਅਜਨਾਲਾ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਬਿਆਨ

Sunday, Jun 29, 2025 - 04:59 PM (IST)

ਮਜੀਠੀਆ ਮਾਮਲੇ ''ਚ ਬੋਨੀ ਅਜਨਾਲਾ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਬਿਆਨ

ਮੋਹਾਲੀ (ਜੱਸੀ) : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ 'ਚ ਦਿਨੋਂ-ਦਿਨ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਅੱਜ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਵਿਜੀਲੈਂਸ ਦੇ ਦਫ਼ਤਰ ਪੁੱਜੇ ਅਤੇ ਆਪਣੇ ਬਿਆਨ ਦਰਜ ਕਰਵਾਏ। ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਨਸ਼ੇ ਦੇ ਤਸਕਰਾਂ ਸੱਤਾ ਅਤੇ ਪਿੰਦੀ ਨਾਲ ਬਿਕਰਮ ਸਿੰਘ ਮਜੀਠੀਆ ਨੇ ਸਾਨੂੰ ਮਿਲਵਾਇਆ ਸੀ। ਉਹ ਕਾਫੀ ਸਮੇਂ ਤੋਂ ਇਸ ਬਾਰੇ ਸਾਰੀਆਂ ਸਰਕਾਰਾਂ ਨੂੰ ਜਾਣੂੰ ਕਰਵਾ ਚੁੱਕੇ ਹਨ।

ਬੋਨੀ ਅਜਨਾਲਾ ਨੇ ਕਿਹਾ ਕਿ ਉਹ ਅੱਜ ਵੀ ਆਪਣੇ ਬਿਆਨ 'ਤੇ ਕਾਇਮ ਹਨ ਅਤੇ ਮਜੀਠੀਆ ਬਾਰੇ ਉਸ ਸਮੇਂ ਉਨ੍ਹਾਂ ਨੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚਿੱਠੀ ਵੀ ਲਿਖੀ ਸੀ ਅਤੇ ਬਿਕਰਮ ਮਜੀਠੀਆ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਵੱਖ-ਵੱਖ ਸਿੱਟਾਂ ਬਣੀਆਂ ਪਰ ਅਜੇ ਤੱਕ ਕੋਈ ਨਤੀਜਾ ਸਾਹਮਣੇ ਨਹੀਂ ਆ ਸਕਿਆ।
 


author

Babita

Content Editor

Related News