ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਤਿਲਕ ਜਨੇਊ ਕਾ ਰਾਖਾ’ ਪੁਸਤਕ ਲੋਕ ਅਰਪਣ
Saturday, Oct 18, 2025 - 08:16 AM (IST)

ਅੰਮ੍ਰਿਤਸਰ (ਸਰਬਜੀਤ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਤਿਲਕ ਜਨੇਊ ਕਾ ਰਾਖਾ’ ਪੁਸਤਕ ਲੋਕ ਅਰਪਣ ਕੀਤੀ ਗਈ। ਚੰਡੀਗੜ੍ਹ ਵਿਖੇ ਲੇਖਕ ਡਾ. ਇਕਬਾਲ ਸਿੰਘ ਲਾਲਪੁਰਾ ਵੱਲੋਂ ਲਿਖੀ ਇਹ ਹਿੰਦੀ ਐਡੀਸ਼ਨ ਦੀ ਪੁਸਤਕ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਭਾਈ ਚਤਰ ਸਿੰਘ ਜੀਵਨ ਸਿੰਘ ਪ੍ਰਿੰਟਿੰਗ ਪ੍ਰੈਸ ਤੋਂ ਪ੍ਰਕਾਸ਼ਿਤ ਹਰਭਜਨ ਸਿੰਘ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਡਾ. ਢਿੱਲੋਂ ਚੇਅਰਮੈਨ ਵਰਲਡ ਕੈਂਸਰ ਕੌਂਸਲ ਦੀ ਅਗਵਾਈ ਹੇਠ ਲੋਕ ਅਰਪਣ ਕੀਤੀ ਗਈ।
ਇਹ ਵੀ ਪੜ੍ਹੋ : ਖਾਣੇ ਦੇ ਪੈਸੇ ਮੰਗਣਾ ਪਿਓ-ਪੁੱਤ ਨੂੰ ਪਿਆ ਮਹਿੰਗਾ, ਕੁੱਟਮਾਰ ਕਰ ਕੇ ਕੀਤਾ ਜ਼ਖਮੀ
ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਲੇਖਕ ਡਾ. ਇਕਬਾਲ ਸਿੰਘ ਲਾਲਪੁਰਾ ਅਤੇ ਪ੍ਰਕਾਸ਼ਕ ਹਰਭਜਨ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਪੁਸਤਕ ਦੇ ਜ਼ਰੀਏ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤੀ ਗਈ ਸ਼ਹਾਦਤ ਦੀ ਪੂਰੀ ਤਰ੍ਹਾਂ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਨਾਲ ਨਾਲ ਹਿੰਦੂ ਇਤਿਹਾਸ ਨਾਲ ਜੁੜੀ ਇਹ ਪੁਸਤਕ ਆਉਣ ਵਾਲੇ ਸਮੇਂ ਵਿੱਚ ਆਪਣੇ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਸ਼ਹਾਦਤਾਂ ਸਬੰਧੀ ਨੌਜਵਾਨ ਪੀੜ੍ਹੀ ਲਈ ਚਾਨਣ ਮੁਨਾਰਾ ਬਣੇਗੀ। ਸਮਾਗਮ ਦੇ ਅੰਤ ਵਿੱਚ ਆਏ ਹੋਏ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8