ਕਿਤਾਬਾਂ ਤੇ ਮਨਿਆਰੀ ਦੀਆਂ ਦੁਕਾਨਾਂ 28 ਤੋਂ 30 ਜੂਨ ਤੱਕ ਰਹਿਣਗੀਆਂ ਬੰਦ
Thursday, Jun 27, 2024 - 12:56 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ) : ਬੁੱਕ ਸੈਲਰ ਅਤੇ ਮਨਿਆਰੀ ਯੂਨੀਅਨ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ’ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੇ ਹੋਏ ਦੁਕਾਨਾਂ ਬੰਦ ਰੱਖਣ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ।
ਯੂਨੀਅਨ ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਇਸ ਗਰਮੀ ’ਚ 28 ਤੋਂ 30 ਜੂਨ ਤੱਕ ਕਿਤਾਬਾਂ ਅਤੇ ਮਨਿਆਰੀ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਮੋਂਗਾ ਨੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਫ਼ੈਸਲੇ ਅਨੁਸਾਰ ਆਪਣੀਆਂ ਦੁਕਾਨਾਂ ਬੰਦ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਈ ਵੀ ਸਾਮਾਨ ਖਰੀਦਣਾ ਹੈ ਤਾਂ ਉਹ 28 ਤੋਂ ਪਹਿਲਾਂ ਜਾਂ 30 ਤੋਂ ਬਾਅਦ ਖਰੀਦ ਕਰਨ।