ਹੁਣ ਅਧਿਆਪਕਾਂ ਨੂੰ ਲੱਗੇਗੀ ''ਬੂਸਟਰ ਡੋਜ਼'', ਵਿਭਾਗ ਨੇ ਮੰਗੀ ਸੂਚਨਾ

Saturday, Jan 29, 2022 - 09:20 AM (IST)

ਹੁਣ ਅਧਿਆਪਕਾਂ ਨੂੰ ਲੱਗੇਗੀ ''ਬੂਸਟਰ ਡੋਜ਼'', ਵਿਭਾਗ ਨੇ ਮੰਗੀ ਸੂਚਨਾ

ਲੁਧਿਆਣਾ (ਵਿੱਕੀ) : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਤੇ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਕਵਾਇਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੇ ਬੂਸਟਰ ਡੋਜ਼ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਸਾਰੇ ਸਕੂਲ ਮੁਖੀਆਂ ਨੂੰ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਸਕੂਲ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਬੂਸਟਰ ਡੋਜ਼ ਵੈਕਸੀਨੇਸ਼ਨ ਯਕੀਨੀ ਬਣਾਉਂਦੇ ਹੋਏ ਇਸ ਦੀ ਸੂਚਨਾ ਵਿਭਾਗ ਨੂੰ ਭੇਜੀ ਜਾਵੇ। ਦੂਜੇ ਪਾਸੇ ਸਿਹਤ ਵਿਭਾਗ ਵੱਲੋਂ ਵੀ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਅੰਦਰੂਨੀ ਇਲਾਕਿਆਂ 'ਚ ਉਤਰਨਗੀਆਂ ਫਲਾਇੰਗ ਸਕੁਆਇਡ ਟੀਮਾਂ

ਸਾਰੇ ਅਧਿਆਪਕਾਂ ਨੂੰ ਬੂਸਟਰ ਡੋਜ਼ ਜਲਦ ਹੀ ਲਗਾਈ ਜਾਵੇਗੀ। ਚੋਣ ਡਿਊਟੀ ’ਤੇ ਜਾਣ ਵਾਲੇ ਸਟਾਫ਼ ਨੂੰ ਬੂਸਟਰ ਡੋਜ਼ ਪਹਿਲਾਂ ਲੱਗੇਗੀ। ਉਸ ਤੋਂ ਬਾਅਦ ਫਰੰਟ ਲਾਈਨਰ ਸਟਾਫ਼ ਨੂੰ ਲੱਗੇਗੀ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਚੋਣ ਡਿਊਟੀ ’ਤੇ ਜਾਣ ਵਾਲੇ ਸਾਰੇ ਮੁਲਾਜ਼ਮਾਂ ਲਈ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਜ਼ਰੂਰੀ ਕੀਤੀਆਂ ਹਨ।

ਇਹ ਵੀ ਪੜ੍ਹੋ : ਹੁਣ ਜਗਰਾਓਂ ਤੋਂ ਟਿਕਟ ਕੱਟੇ ਜਾਣ 'ਤੇ ਭੜਕੇ ਸਾਬਕਾ ਮੰਤਰੀ ਮਲਕੀਤ ਦਾਖਾ, CM ਚੰਨੀ ਖ਼ਿਲਾਫ਼ ਕੱਢੀ ਭੜਾਸ

ਇਸ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭਾਰਤੀ ਚੋਣ ਕਮਿਸ਼ਨ ਨੇ ਸਖ਼ਤ ਹਦਾਇਤ ਦਿੱਤੀ ਹੈ ਕਿ ਅਜਿਹੇ ਕਿਸੇ ਵੀ ਮੁਲਾਜ਼ਮ ਜਾਂ ਅਧਿਕਾਰੀ ਨੂੰ ਚੋਣ ਡਿਊਟੀ ’ਤੇ ਨਾ ਲਗਾਇਆ ਜਾਵੇ, ਜਿਸ ਨੂੰ ਕੋਰੋਨਾ ਵੈਕਸੀਨ ਨਾ ਲੱਗੀ ਹੋਵੇ। ਜਿਨ੍ਹਾਂ ਨੂੰ ਡਬਲ ਡੋਜ਼ ਲੱਗੀ ਹੈ ਅਤੇ ਉਨ੍ਹਾਂ ਨੂੰ ਦੂਜੀ ਡੋਜ਼ ਲਏ ਹੋਏ 9 ਮਹੀਨੇ ਦਾ ਸਮਾਂ ਲੰਘ ਚੁੱਕਾ ਹੈ ਤਾਂ ਉਨ੍ਹਾਂ ਨੂੰ ਚੋਣ ਡਿਊਟੀ ’ਤੇ ਜਾਣ ਤੋਂ ਪਹਿਲਾਂ ਬੂਸਟਰ ਡੋਜ਼ ਵੀ ਲੈਣੀ ਪਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News