''18 ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜਮ੍ਹਾਂ ਕਰਾਉਣ ਪਾਰਟੀਆਂ''

12/12/2018 9:31:38 AM

ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਇੱਥੇ ਪੰਜਾਬ ਰਾਜ ਦੀਆਂ ਸਮੂਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚਲ ਰਹੀ ਮੁਹਿੰਮ ਬਾਰੇ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ. ਈ. ਓ. ਡਾ. ਰਾਜੂ ਨੇ ਪੰਜਾਬ ਰਾਜ ਦੀਆਂ ਸਮੂਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨੁੰ ਕਿਹਾ ਕਿ 18 ਦਸੰਬਰ 2018 ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜ਼ਰੂਰ ਜਮ੍ਹਾਂ ਕਰਵਾਉਣ। 
ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਚੱਲ ਰਹੀ ਮੁਹਿੰਮ ਦੌਰਾਨ ਵੋਟਰ ਸੂਚੀਆਂ ਵਿਚੋਂ ਦੋਹਰੇ ਇੰਦਰਾਜ ਨੂੰ ਕੱਟਣਾ, ਪੱਕੇ ਤੌਰ 'ਤੇ ਰਿਹਾਇਸ਼ ਬਦਲਣ ਵਾਲੇ ਅਤੇ ਮਰ ਚੁੱਕੇ ਲੋਕਾਂ ਦੀਆਂ ਵੋਟਾਂ ਕੱਟਣ ਦਾ ਕੰਮ ਕੀਤਾ ਜਾ ਰਿਹਾ ਹੈ ।
ਸੀ. ਈ. ਓ. ਨੇ ਇਸ ਮੌਕੇ ਹਾਜ਼ਰ ਸਮੂਹ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲਾ ਇਕਾਈ ਦੇ ਆਗੂਆਂ ਨੂੰ ਵੀ ਚੋਣਾਂ ਸਬੰਧੀ ਹੋਣ ਵਾਲੀਆਂ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਕਹਿਣ। ਮੀਟਿੰਗ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਪ੍ਰਤੀਨਿਧੀ ਨੇ ਮੁੱਖ ਚੋਣ ਅਫ਼ਸਰ ਨੂੰ ਬੇਨਤੀ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ ਨੂੰ ਨਿਰਦੇਸ਼ ਦੇਣ ਕਿ ਉਹ ਝੁੱਗੀਆਂ ਝੋਪੜੀਆਂ 'ਚ ਵੋਟਰ ਸੂਚੀਆਂ ਦੀ ਪੜਤਾਲ ਕਰਵਾਉਣ ਸਬੰਧੀ ਹੁਕਮ ਜਾਰੀ ਕਰਨ। ਆਮ ਆਦਮੀ ਪਾਰਟੀ ਦੇ ਪ੍ਰਤੀਨੱਧ ਵੱਲੋਂ ਫਿਰੋਜ਼ਪੁਰ ਜ਼ਿਲ•ੇ ਵਿੱਚ ਹੇਠਲੇ ਪੱਧਰ ਤੱਕ ਵੋਟਰ ਸੁਚੀਆਂ ਦਾ ਪ੍ਰਚਾਰ ਨਾ ਕਰਨ ਸਬੰਧੀ ਕੀਤੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ 12 ਦਸੰਬਰ 2018 ਤੱਕ ਇਸ ਸਬੰਧੀ ਰਿਪੋਰਟ ਦੇਣ ਦੇ ਹੁਕਮ ਦਿੱਤੇ। 

Babita

This news is Content Editor Babita