ਸਰਹੱਦ ਪਾਰ ਕਰਕੇ ਭਾਰਤ ਦਾਖ਼ਲ ਹੋਇਆ ਪਾਕਿਸਤਾਨੀ ਬੱਚਾ, BSF ਨੇ ਕੀਤਾ ਗ੍ਰਿਫ਼ਤਾਰ
Wednesday, Sep 08, 2021 - 02:11 PM (IST)
ਖਾਲੜਾ ਭਿੱਖੀਵਿੰਡ ( ਭਾਟੀਆ ) - ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਪਲੋਪਤੀ ਵਿਖੇ ਬੀ.ਐੱਸ.ਐੱਫ. ਦੀ 103 ਬਟਾਲੀਅਨ ਦੇ ਜਵਾਨਾਂ ਵਲੋਂ 7/8 ਸਤੰਬਰ ਦੀ ਦਰਮਿਆਨੀ ਰਾਤ ਨੂੰ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਪਲੋਪਤੀ ਤੋਂ ਇਕ ਪਾਕਿ ਮੁੰਡੇ ਨੂੰ ਗ੍ਰਿਫ਼ਤਾਰ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਛੋਟਾ ਮੁੰਡਾ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਅੰਦਰ ਦਾਖਲ ਹੋਇਆ ਸੀ। ਪਾਕਿ ਬੱਚੇ ਦੀ ਉਮਰ 10-12 ਸਾਲ ਦੇ ਕਰੀਬ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਬੰਚੇ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਬੀ.ਐੱਸ.ਐੱਫ. ਦੇ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਬੱਚਾ ਭਾਰਤ ਅੰਦਰ ਕਿਵੇਂ ਦਾਖਲ ਹੋਇਆ ਹੈ। ਬੀ.ਐੱਸ.ਐੱਫ. ਦੇ ਅਧਿਕਾਰੀਆਂ ਵੱਲੋਂ ਬੱਚੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਵੀ ਪੁੱਛਿਆ ਜਾ ਰਿਹ ਹੈ ਕਿ ਇਹ ਭਾਰਤ ਕਿਵੇਂ ਦਾਖ਼ਲ ਹੋਇਆ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਆਹ ਤੋਂ ਕੁੱਝ ਦਿਨ ਪਹਿਲਾਂ ਘਰ ’ਚ ਵਾਪਰੀ ਵਾਰਦਾਤ, ਲਾੜੀ ਦਾ 18 ਤੋਲੇ ਸੋਨਾ ਹੋਇਆ ਚੋਰੀ (ਤਸਵੀਰਾਂ)