ਭਾਰਤ-ਪਾਕਿ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, 2 ਪਿਸਤੌਲਾਂ ਸਣੇ ਤਸਕਰ ਗ੍ਰਿਫਤਾਰ
Saturday, May 25, 2019 - 01:34 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸਥਿਤ ਭਾਰਤ-ਪਾਕਿਸਤਾਨ ਸਰਹੱਦ 'ਤੇ ਨਾਰਕੋਟਿਕ ਸੈੱਲ ਫਿਰੋਜ਼ਪੁਰ ਨੇ ਸਰਹੱਦ ਨਾਲ ਲੱਗਦੇ ਪਿੰਡ ਪੱਟੀ ਰਾਜੋ ਨੇੜੇ 2 ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਨਾਰਕੋਟਿਕ ਸੈੱਲ ਵਲੋਂ ਇਨ੍ਹਾਂ ਤਸਕਰਾਂ ਕੋਲੋਂ 4 ਕਿੱਲੋ ਹੈਰੋਇਨ ਅਤੇ 2 ਪਿਸਤੌਲ ਵੀ ਬਰਾਮਦ ਕੀਤੇ ਹਨ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪੁਲਸ ਨੇ ਦੋਵਾਂ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਤਸਕਰਾਂ ਦਾ ਰਿਮਾਂਡ ਹਾਸਲ ਕਰਕੇ ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਇਹ ਹੈਰੋਇਨ ਕਿੱਥੇ ਸਪਲਾਈ ਕਰਨ ਜਾ ਰਹੇ ਸਨ।