ਕਰਜ਼ੇ ਦੀ ਬਲੀ ਚੜਿਆ ਇਕ ਹੋਰ ਕਿਸਾਨ

08/08/2017 3:05:42 PM

ਅੰਮ੍ਰਿਤਸਰ (ਸੁਮਿਤ ਖੰਨਾ) - ਇੱਥੋਂ ਦੇ ਸਰਹੱਦੀ ਤਹਿਸੀਲ ਅਜਨਾਲਾ 'ਚ ਇਕ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜੱਜ ਸਿੰਘ ਨੇ ਕਰਜ਼ੇ ਤੋਂ ਦੁੱਖੀ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅਸਲ 'ਚ ਕਿਸਾਨ ਦਾ ਘਰ ਵੀ ਟੁੱਟ ਚੁੱਕਾ ਸੀ ਅਤੇ ਉਸ ਕੋਲ 2 ਏਕੜ ਜ਼ਮੀਨ ਸੀ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ ਜਿਸ ਕਾਰਨ ਜੱਜ ਸਿੰਘ ਪਰੇਸ਼ਾਨ ਸੀ ਅਤੇ ਕਰਜ਼ੇ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਕਰ ਮੈਂਬਰਾਂ ਨੇ ਰਾਜ ਸਰਕਾਰ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।  


Related News