ਜੰਗ ਦੇ ਹਾਲਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਐਲਾਨ ਨਾਲ ਸਰਹੱਦੀ ਲੋਕਾਂ ਨੂੰ ਮਿਲੀ ਵੱਡੀ ਰਾਹਤ

Friday, May 09, 2025 - 01:56 PM (IST)

ਜੰਗ ਦੇ ਹਾਲਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਐਲਾਨ ਨਾਲ ਸਰਹੱਦੀ ਲੋਕਾਂ ਨੂੰ ਮਿਲੀ ਵੱਡੀ ਰਾਹਤ

ਅੰਮ੍ਰਿਤਸਰ(ਛੀਨਾ)- ਔਖੇ ਹਾਲਾਤ ’ਚ ਮਨੁੱਖਤਾ ਦੇ ਭਲੇ ਵਾਸਤੇ ਹਮੇਸ਼ਾਂ ਤੱਤਪਰ ਰਹਿਣ ਵਾਲੀ ਸਿੱਖ ਕੌਮ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵੇਲੇ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਜੰਗ ਦੇ ਹਾਲਾਤ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮੇਟੀ ਦੇ ਪ੍ਰਬੰਧਾਂ ਵਾਲੇ ਗੁਰਦੁਆਰਾ ਸਾਹਿਬਾਨ ’ਚ ਪ੍ਰਭਾਵਤ ਲੋਕਾਂ ਲਈ ਰਿਹਾਇਸ਼ ਤੇ ਲੰਗਰ ਦੇ ਉਚਿਤ ਪ੍ਰਬੰਧ ਕੀਤੇ ਗਏ ਹਨ। ਜਿਸ ਤੋਂ ਬਾਅਦ ਸਰਹੱਦੀ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। 

 ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਹੁਕਮਾਂ ਤੋਂ ਤੁਰੰਤ ਬਾਅਦ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਸਾਹਿਬਾਨ ’ਚ ਮੈਨੇਜਰ, ਅਧਿਕਾਰੀ ਤੇ ਮੁਲਾਜ਼ਮ ਲੋਕਾਂ ਲਈ ਰਿਹਾਇਸ਼ ਅਤੇ ਲੰਗਰ ਦੇ ਪੁਖਤਾ ਪ੍ਰਬੰਧ ਮੁਕੰਮਲ ਕਰਨ ’ਚ ਰੁਝ ਗਏ ਹਨ ਕਿਉਂਕਿ ਜੇਕਰ ਦੋਵਾਂ ਦੇਸ਼ਾਂ ਦਰਮਿਆਨ ਜੰਗ ਲੱਗ ਗਈ ਤਾਂ ਇਹ ਫਿਰ ਕਈ ਦਿਨ ਜਾਂ ਮਹੀਨੇ ਵੀ ਚੱਲ ਸਕਦੀ ਹੈ। ਇਸ ਸਮੇਂ ਦੌਰਾਨ ਗੁਰਦੁਆਰਾ ਸਾਹਿਬ ’ਚ ਆਸਰਾ ਲੈਣ ਵਾਲੇ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਭ ਤਿਆਰੀਆਂ ਬੇਹੱਦ ਸੰਜੀਦਗੀ ਨਾਲ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਐਡਵੋਕੇਟ ਧਾਮੀ ਦੇ ਐਲਾਨ ਤੋਂ ਬਾਅਦ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੀ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਨੂੰ ਸਲਹਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ, ਕਿਉਂਕਿ ਅੱਤ ਦੀ ਮਹਿੰਗਾਈ ਦੇ ਯੁੱਗ ’ਚ ਜ਼ਿਆਦਾਤਰ ਲੋਕ ਦੂਰ ਦੁਰਾਡੇ ਥਾਵਾਂ ’ਤੇ ਰਿਸ਼ਤੇਦਾਰਾਂ ਘਰ ਜਾ ਕੇ ਠਹਿਰਣ ਦੀ ਬਜਾਏ ਗੁਰਦੁਆਰਾ ਸਾਹਿਬ ਵਿਚ ਜਾ ਕੇ ਰਹਿਣ ਨੂੰ ਹੀ ਤਰਜੀਹ ਦੇਣਗੇ। 

 ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...

ਇਸ ਸਬੰਧ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੋਖੇ ਵੇਲੇ ਮਨੁੱਖਤਾ ਦੇ ਭਲੇ ਵਾਸਤੇ ਸਭ ਨੂੰ ਅੱਗੇ ਵੱਧ ਕੇ ਕਾਰਜ ਕਰਨੇ ਚਾਹੀਦੇ ਹਨ ਤੇ ਇਹੋ ਹੀ ਸਾਡੇ ਗੁਰੂ ਸਹਿਬਾਨ ਨੇ ਸਾਨੂੰ ਪ੍ਰੇਰਣਾ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾ ਵਾਲੇ ਗੁਰਦੁਆਰਾ ਸਾਹਿਬਾਨ ’ਚ ਲੋਕਾਂ ਦੇ ਠਹਿਰਣ,ਲੰਗਰ ਤੇ ਮੈਡੀਕਲ ਸਹੂਲਤਾਂ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ,ਪ੍ਰਭਾਵਤ ਲੋਕ ਲੋੜ ਪੈਣ ’ਤੇ ਆਪਣੇ ਨੇੜਲੇ ਗੁਰਦੁਆਰਾ ਸਾਹਿਬ ’ਚ ਜਾ ਕੇ ਰੁਕ ਸਕਦੇ ਹਨ  ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। 

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, 12 ਜ਼ਿਲ੍ਹਿਆਂ ਲਈ Alert ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News