ਬਾਰਡਰ ਰੇਂਜ ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 4 ਜ਼ਿਲ੍ਹਿਆਂ ’ਚ ਸਰਚ ਆਪ੍ਰੇਸ਼ਨ, 30 ਗ੍ਰਿਫ਼ਤਾਰ
Monday, Apr 01, 2024 - 06:28 PM (IST)
ਅੰਮ੍ਰਿਤਸਰ (ਇੰਦਰਜੀਤ)- ਭਾਰਤ ਦੇ ਚੋਣ ਕਮਿਸ਼ਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਨਸ਼ਿਆਂ ਖ਼ਿਲਾਫ਼ ਇਕ ਵੱਡਾ ਸਰਚ ਆਪ੍ਰੇਸ਼ਨ ਚਲਾਉਂਦੇ ਹੋਏ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਵੱਡੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਬਾਰਡਰ ਰੇਂਜ ਦੇ 4 ਜ਼ਿਲ੍ਹਿਆਂ ’ਚੋਂ 30 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 3.5 ਲੱਖ ਮਿਲੀਲੀਟਰ ਸ਼ਰਾਬ ਅਤੇ 22140 ਲੀਟਰ ਲਾਹਣ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੁਲਸ ਨੇ ਮੁਲਜ਼ਮਾਂ ਵੱਲੋਂ ਨਸ਼ੇ ਦੇ ਇਸ ਕਾਰੋਬਾਰ ’ਚ ਵਰਤੇ ਜਾਂਦੇ 2 ਵਾਹਨ ਵੀ ਜ਼ਬਤ ਕੀਤੇ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਵਿਖੇ ਸੇਵਾ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਇਸ ਸਬੰਧੀ ਅੰਮ੍ਰਿਤਸਰ ਬਾਰਡਰ ਰੇਂਜ ਦੇ ਆਈ. ਪੀ. ਐੱਸ. ਅਧਿਕਾਰੀ ਡੀ. ਆਈ. ਜੀ. ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੇ 4 ਪੁਲਸ ਜ਼ਿਲ੍ਹਿਆਂ, ਜਿਨ੍ਹਾਂ ਵਿਚ ਅੰਮ੍ਰਿਤਸਰ ਦਿਹਾਤੀ, ਪੁਲਸ ਜ਼ਿਲ੍ਹਾ ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਦੇ ਇਲਾਕਿਆਂ ਵਿਚ ਕੀਤੀ ਵੱਡੀ ਕਾਰਵਾਈ ਦੌਰਾਨ 624 ਹਥਿਆਰਬੰਦ ਜਵਾਨਾਂ ਨੇ ਭਾਗ ਲਿਆ।
ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਵਿਚ 7 ਕੇਸ ਦਰਜ ਕਰ ਕੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਬਟਾਲਾ ਵਿਚ 9 ਕੇਸ ਦਰਜ ਕਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗੁਰਦਾਸਪੁਰ ਵਿਚ 11 ਕੇਸ ਦਰਜ ਕੀਤੇ ਗਏ ਅਤੇ ਸਾਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ਵਿਚ 7 ਕੇਸ ਦਰਜ ਕਰ ਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8