ਸਰਹੱਦ ''ਤੇ ਘੁੰਮਦਾ ਸ਼ੱਕੀ ਵਿਅਕਤੀ ਬੀ. ਐੱਸ. ਐੱਫ. ਦੇ ਹੱਥੇ ਚੜ੍ਹਿਆ

Friday, Oct 06, 2017 - 06:50 AM (IST)

ਸਰਹੱਦ ''ਤੇ ਘੁੰਮਦਾ ਸ਼ੱਕੀ ਵਿਅਕਤੀ ਬੀ. ਐੱਸ. ਐੱਫ. ਦੇ ਹੱਥੇ ਚੜ੍ਹਿਆ

ਵਲਟੋਹਾ/ਖੇਮਕਰਨ,   (ਜ. ਬ.)-  ਭਾਰਤ-ਪਾਕਿ ਸਰਹੱਦ ਸੈਕਟਰ ਖੇਮਕਰਨ 'ਚ ਤਾਇਨਾਤ ਬੀ. ਐੱਸ. ਐੱਫ. ਦੀ 191 ਬਟਾਲੀਅਨ ਨੇ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮਦੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। 
ਬੀ. ਐੱਸ. ਐੱਫ. ਦੇ ਅਧਿਕਾਰੀ ਨੇ ਦੱਸਿਆ ਕਿ ਸਰਹੱਦ 'ਤੇ ਜਵਾਨ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮਦੇ ਇਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਸ਼ਕਲ ਭਿਖਾਰੀ ਵਾਂਗ ਹੈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਬਸਾਈ ਮਨੋਹਾਰਾ ਕੇਸ਼ਵ ਪੁੱਤਰ ਗੋਰੀਆ ਨਿਵਾਸੀ ਓਲੰਗ (ਆਂਧਰਾ ਪ੍ਰਦੇਸ਼) ਵਜੋਂ ਹੋਈ ਹੈ। ਉਕਤ ਵਿਅਕਤੀ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 


Related News