BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ

Sunday, Feb 26, 2023 - 10:39 AM (IST)

BSF ਨੂੰ ਮਿਲੀ ਵੱਡੀ ਸਫ਼ਲਤਾ, ਪਾਕਿਸਤਾਨੀ ਡਰੋਨ 'ਤੇ 60 ਰਾਊਂਡ ਫ਼ਾਇਰ ਕਰ ਸੁੱਟਿਆ ਹੇਠਾਂ

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਬੀਤੀ ਰਾਤ ਵੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਆਏ ਇਕ ਡਰੋਨ ਨੂੰ ਡੇਗਣ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ ਜਦੋਂ 113 ਬਟਾਲੀਅਨ ਦੇ ਜਵਾਨਾਂ ਨੇ ਗੁਰਦਾਸਪੁਰ ਸੈਕਟਰ ਦੇ ਕੱਸੋਵਾਲ ਬੀਓਪੀ ਨੇੜੇ ਡਰੋਨ ਦੀ ਆਵਾਜ਼ ਸੁਣੀ ਤਾਂ ਜਵਾਨਾਂ ਨੇ ਫ਼ਾਇਰਿੰਗ ਸ਼ੁਰੂ ਕਰ ਦਿੱਤੀ।  

PunjabKesari

ਇਹ ਵੀ ਪੜ੍ਹੋ- ਸੈਸਰਾ ਕਲਾਂ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਔਰਤ ਦਾ ਕਤਲ

ਜਵਾਨਾਂ ਵੱਲੋਂ ਡਰੋਨ 'ਤੇ 60 ਰਾਊਂਡ ਫ਼ਾਇਰ ਕੀਤੇ ਗਏ ਅਤੇ 5 ਰੋਸ਼ਨੀ ਬੰਬ ਸੁੱਟੇ ਗਏ। ਜਿਸ 'ਤੇ ਬਾਅਦ ਡਰੋਨ ਨੇੜਲੇ ਸਹਾਰਨ ਇਲਾਕੇ 'ਚ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਖੁਦ ਮੌਕੇ 'ਤੇ ਪਹੁੰਚੇ ਅਤੇ ਡਰੋਨ ਨੂੰ ਕਬਜ਼ੇ 'ਚ ਲੈ ਲਿਆ ਅਤੇ ਹੁਣ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

PunjabKesari

ਇਹ ਵੀ ਪੜ੍ਹੋ- ਬਾਬੇ ਨੇ ਪੋਟਲੀ ਸੁੰਘਾ ਕੇ ਔਰਤ ਨਾਲ ਕੀਤਾ ਵੱਡਾ ਕਾਂਡ, ਫ਼ਿਰ ਜੋ ਹੋਇਆ ਸੁਣ ਹੋਵੋਗੇ ਹੈਰਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News