ਸਰਹੱਦੀ ਪਿੰਡ ਰਾਜੋਕੇ ''ਚ ਵੱਡੀ ਕਾਰਵਾਈ, ਬੀਐੱਸਐੱਫ ਨੇ ਪਾਇਆ ਘੇਰਾ

Tuesday, Oct 20, 2026 - 05:52 PM (IST)

ਸਰਹੱਦੀ ਪਿੰਡ ਰਾਜੋਕੇ ''ਚ ਵੱਡੀ ਕਾਰਵਾਈ, ਬੀਐੱਸਐੱਫ ਨੇ ਪਾਇਆ ਘੇਰਾ

ਤਰਨਤਾਰਨ (ਰਮਨ) : ਕੇਂਦਰੀ ਏਜੰਸੀ ਨਾਰਕੋਟਿਕ ਕੰਟਰੋਲ ਬਿਊਰੋ ਅਤੇ ਬੀਐੱਸਐੱਫ ਵੱਲੋਂ ਆਪਣੀ ਕਾਰਵਾਈ ਨੂੰ ਸਰਹੱਦੀ ਇਲਾਕੇ ਵਿਚ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਨਸ਼ਾ ਤਸਕਰਾਂ ਉੱਪਰ ਪੂਰੀ ਤਰ੍ਹਾਂ ਸ਼ਿਕੰਜਾ ਕੱਸਦੇ ਹੋਏ ਮੁਲਜ਼ਮਾਂ ਨੂੰ ਹੈਰਾਨ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਵੀ ਪ੍ਰਾਪਤ ਹੋਣ ਲੱਗ ਪਈ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਮੰਗਲਵਾਰ ਸਵੇਰੇ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਐੱਨਸੀਬੀ ਅਤੇ ਬੀਐੱਸਐੱਫ ਦੀ ਸਾਂਝੇ ਆਪਰੇਸ਼ਨ ਦੌਰਾਨ ਸਰਹੱਦੀ ਪਿੰਡ ਰਾਜੋਕੇ ਦੇ ਇਕ ਨਸ਼ਾ ਤਸਕਰ ਨੂੰ ਪੰਜ ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਦੀ ਪਹਿਚਾਨ ਲਖਵਿੰਦਰ ਸਿੰਘ ਨਿਵਾਸੀ ਪਿੰਡ ਰਾਜੋਕੇ ਵਜੋਂ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਗ੍ਰਿਫਤਾਰੀ ਅਤੇ ਬਰਾਮਦ ਕੀਤੀ ਗਈ ਹੈਰੋਇਨ ਨੂੰ ਲੈ ਕੇ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਝੋਟਾ ਕਤਲ ਕਾਂਡ ਮਗਰੋ ਮਾਨਸਾ ’ਚ ਪੁਲਸ ਚੌਕਸੀ ਵਧਾਈ, ਚੁੱਕੇ ਗਏ ਇਹ ਵੱਡੇ ਕਦਮ

ਇੱਥੇ ਦੱਸਣਯੋਗ ਹੈ ਕਿ ਬੀਤੇ ਹਫਤੇ ਦੌਰਾਨ ਐੱਨਸੀਬੀ ਅਤੇ ਬੀਐੱਸਐੱਫ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਐਂਟੀ ਡਰੋਨ ਸਿਸਟਮ ਵਿਚ ਤੈਨਾਤ ਹੈਡ ਕਾਂਸਟੇਬਲ ਕਰਨ ਵੀਰ ਸਿੰਘ ਨੂੰ 15 ਕਿੱਲੋ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਅੱਜ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਹੈੱਡ ਕਾਂਸਟੇਬਲ ਕਰਨ ਵੀਰ ਸਿੰਘ ਦੇ ਸਬੰਧ ਰਾਜੋਕੇ ਦੇ ਨਿਵਾਸੀ ਲਖਵਿੰਦਰ ਸਿੰਘ ਨਾਲ ਜੁੜੇ ਹੋਣ ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News