ਪੰਜਾਬ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਸ਼ੁਰੂ ਕੀਤਾ ਪਲਾਇਨ, ਸੁਰੱਖਿਅਤ ਥਾਵਾਂ ''ਤੇ ਜਾਣ ਲੱਗੇ
Wednesday, May 07, 2025 - 09:58 AM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਭਾਰਤ ਵੱਲੋਂ ਪਾਕਿਸਤਾਨ 'ਤੇ ਕੀਤੀ ਗਈ ਏਅਰ ਸਟ੍ਰਾਈਕ ਦਰਮਿਆਨ ਸਰਹੱਦੀ ਪਿੰਡ ਵਾਸੀਆਂ ਨੇ ਆਪਣਾ ਸਮਾਨ ਲੈ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਸ਼ੁਰੂ ਕਰ ਦਿੱਤਾ ਹੈ। ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ, ਗੱਟੀ ਰਾਜੋ ਅਤੇ ਹੋਰ ਕਈ ਪਿੰਡਾਂ ਦੇ ਲੋਕਾਂ ਨੇ ਪਲਾਇਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋਣ ਵਾਲੀ ਮੌਕ ਡਰਿੱਲ ਸਬੰਧੀ ਐਡਵਾਈਜ਼ਰੀ ਜਾਰੀ
ਸਰਹੱਦੀ ਇਲਾਕਿਆਂ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਹੱਦ ਦੇ ਨੇੜੇ ਦੇ ਲੋਕ ਹਿੰਮਤ ਨਾਲ ਭਰੇ ਹੋਏ ਹਨ ਪਰ ਅਸੀਂ ਜ਼ਰੂਰੀ ਸਮਾਨ ਅਤੇ ਬੱਚਿਆਂ ਨਾਲ ਸਰਹੱਦ ਤੋਂ ਥੋੜ੍ਹੀ ਦੂਰ ਸੁਰੱਖਿਅਤ ਥਾਂ 'ਤੇ ਜਾ ਰਹੇ ਹਾਂ। ਸਥਾਨਕ ਲੋਕਾਂ ਦਾ ਆਖਣਾ ਹੈ ਕਿ ਉਹ ਪੂਰੀ ਤਰ੍ਹਾਂ ਭਾਰਤੀ ਫੌਜ ਦੇ ਨਾਲ ਹਨ ਅਤੇ ਦੁਸ਼ਮਣਾ ਸਾਹਮਣੇ ਡੱਟ ਕੇ ਖੜਨ ਦੇ ਸਮਰੱਥ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਬਲੈਕ ਆਊਟ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਜ਼ਿਲ੍ਹਿਆਂ 'ਚ ਵੱਜੇਗਾ ਖ਼ਤਰੇ ਦਾ ਸਾਇਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e