ਸਤਲੁਜ ਦਰਿਆ ਰਾਹੀਂ ਪਾਕਿਸਤਾਨ ਵੱਲੋਂ ਆਈਆਂ ਬੋਤਲਾਂ BSF ਵੱਲੋਂ ਬਰਾਮਦ, ਖੋਲ੍ਹਣ ’ਤੇ ਉੱਡੇ ਹੋਸ਼
Saturday, Jul 01, 2023 - 11:45 PM (IST)
ਫ਼ਿਰੋਜ਼ਪੁਰ (ਕੁਮਾਰ, ਮਲਹੋਤਰਾ)–ਫਿਰੋਜ਼ਪੁਰ ਹਿੰਦ-ਪਾਕਿ ਸਰਹੱਦ ’ਤੇ ਸਤਲੁਜ ਦਰਿਆ ਵਿਚ ਪਾਕਿਸਤਾਨ ਵਾਲੇ ਪਾਸਿਓਂ ਆਈਆਂ ਦੋ ਬੋਤਲਾਂ ਕਬਜ਼ੇ ’ਚ ਲੈ ਕੇ ਬੀ. ਐੱਸ. ਐੱਫ. ਵੱਲੋਂ ਡੇਢ ਕਿਲੋ ਹੈਰੋਇਨ ਫੜੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਪਿੰਡ ਰਾਓ ਕੇ ਇਲਾਕੇ ’ਚ ਡਿਊਟੀ ’ਤੇ ਤਾਇਨਾਤ ਬੀ. ਐੱਸ. ਐੱਫ. ਦੀ ਬੋਟ ਨਾਕਾ ਪਾਰਟੀ ਦੇ ਜਵਾਨਾਂ ਨੂੰ ਦਰਿਆ ’ਚ ਦੋ ਬੋਤਲਾਂ ਪਾਣੀ ਦੇ ਤੇਜ਼ ਵਹਾਅ ਨਾਲ ਆਉਂਦੀਆਂ ਦਿਖਾਈ ਦਿੱਤੀਆਂ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ, ਪੰਚਾਇਤਾਂ ਲਈ ਲਾਜ਼ਮੀ ਹੋਇਆ ਇਹ ਕੰਮ, ਪੜ੍ਹੋ Top 10
ਬੀ. ਐੱਸ. ਐੱਫ. ਵੱਲੋਂ ਜਦੋਂ ਇਨ੍ਹਾਂ ਨੂੰ ਕਬਜ਼ੇ ’ਚ ਲੈ ਕੇ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ’ਚੋਂ ਡੇਢ ਕਿਲੋ ਹੈਰੋਇਨ ਬਰਾਮਦ ਹੋਈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਤਕਰੀਬਨ ਸਾਢੇ 7 ਕਰੋੜ ਰੁਪਏ ਦੱਸੀ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ : ASI ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹੋਈ ਦਰਦਨਾਕ ਮੌਤ