ਅੰਮ੍ਰਿਤਸਰ ’ਚ ਦਰਿੰਦਗੀ ਦੀਆਂ ਹੱਦਾਂ ਪਾਰ, ਬਾਊਂਸਰ ਦਾ ਬੇਰਹਿਮੀ ਨਾਲ ਕਤਲ

Wednesday, Sep 27, 2023 - 06:52 PM (IST)

ਅੰਮ੍ਰਿਤਸਰ ’ਚ ਦਰਿੰਦਗੀ ਦੀਆਂ ਹੱਦਾਂ ਪਾਰ, ਬਾਊਂਸਰ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ/ਗੁਰਦਾਸਪੁਰ  : ਫਾਇਨਾਂਸ ਕੰਪਨੀ ਦੇ ਬਾਊਂਸਰ ਦਾ ਕੁੱਝ ਲੋਕਾਂ ਨੇ ਸਿਰ ਵਿੱਚ ਇੱਟਾਂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਹਰਮਨਪ੍ਰੀਤ ਸਿੰਘ (28) ਪੁੱਤਰ ਕਸ਼ਮੀਰ ਸਿੰਘ ਵਾਸੀ ਗਿੱਲਾਂਵਾਲੀ ਬਟਾਲਾ ਦੇ ਰੂਪ ਵਿਚ ਹੋਈ ਹੈ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ। ਮ੍ਰਿਤਕ ਪਰਿਵਾਰ ਦਾ ਇਕਲੌਤਾ ਪੁੱਤ ਸੀ। ਬਟਾਲਾ ਪੁਲਸ ਅਧੀਨ ਪੈਂਦੇ ਪਿੰਡ ਗਿੱਲਾਂਵਾਲੀ ਦਾ ਹਰਮਨਪ੍ਰੀਤ ਸਿੰਘ ਜੋ ਕਿ ਅੰਮ੍ਰਿਤਸਰ ਦੀ ਇਕ ਫਾਇਨਾਂਸ ਕੰਪਨੀ ’ਚ ਬਾਊਂਸਰ ਵਜੋਂ ਨੌਕਰੀ ਕਰਦਾ ਸੀ ਦਾ ਬੀਤੀ ਦੇਰ ਸ਼ਾਮ ਆਪਣੇ ਸਾਥੀਆਂ ਦਾ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੀ ਚੱਕ ਵਿਚ ਕੰਪਨੀ ਦੀਆਂ ਕਿਸ਼ਤਾਂ ਦੀ ਉਗਰਾਹੀ ਕਰਨ ਗਿਆ ਸੀ। ਉਥੇ ਕਿਸੇ ਘਰ ਵਾਲਿਆਂ ਕੋਲੋ ਕਿਸ਼ਤਾਂ ਦੇ ਪੈਸੇ ਮੰਗਣ ’ਤੇ ਮਾਮੂਲੀ ਤਕਰਾਰ ਦੌਰਾਨ ਝਗ਼ੜਾ ਹੋ ਗਿਆ। ਇਹ ਵਿਵਾਦ ਇੰਨਾ ਵੱਧ ਗਿਆ ਕਿ ਉਸ ਪਰਿਵਾਰ ਵੱਲੋਂ ਇੱਟਾਂ ਮਾਰ ਕੇ ਬਾਊਂਸਰ ਹਰਮਨਪ੍ਰੀਤ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਤਾਇਨਾਤ ਕਾਂਸਟੇਬਲ ਹਰਮਨਦੀਪ ਗ੍ਰਿਫ਼ਤਾਰ, ਕਾਰਣ ਜਾਣ ਹੋਵੋਗੇ ਹੈਰਾਨ

ਹਰਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਰਿਾਵਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਵਾਰਦਾਤ ਅੰਮ੍ਰਿਤਸਰ ਦੀ ਹੋਣ ਕਾਰਨ ਅੰਮ੍ਰਿਤਸਰ ਪੁਲਸ ਵੱਲੋਂ ਦੋਸ਼ੀਆਂ ਦੇ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੇ ਹਰਮਨਪ੍ਰੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਈ ਭਿਜਵਾ ਦਿੱਤਾ। ਪੋਸਟਮਾਰਟਮ ਤੋਂ ਬਾਅਦ ਅੱਜ ਦੇਰ ਸ਼ਾਮ ਮ੍ਰਿਤਕ ਦੇ ਜੱਦੀ ਪਿੰਡ ਗਿੱਲਾਂਵਾਲੀ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।  

ਇਹ ਵੀ ਪੜ੍ਹੋ : ਕੁੱਲ੍ਹੜ ਪੀਜ਼ਾ ਕਪਲ ਦੀ ਵਾਇਰਲ ਹੋਈ ਵੀਡੀਓ ਦੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਈ ਐੱਫ. ਆਈ. ਆਰ.

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News