ਪੰਜਾਬ ਸਰਕਾਰ ਵੱਲੋਂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ 5 ਲੱਖ ਦਾ ਚੈੱਕ ਭੇਂਟ

Tuesday, Sep 01, 2020 - 03:21 PM (IST)

ਪੰਜਾਬ ਸਰਕਾਰ ਵੱਲੋਂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ 5 ਲੱਖ ਦਾ ਚੈੱਕ ਭੇਂਟ

ਲੁਧਿਆਣਾ (ਨਰਿੰਦਰ) : ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਚੈੱਕ ਭੇਂਟ ਕੀਤਾ ਗਿਆ ਹੈ। ਇਹ ਚੈੱਕ ਪੰਜਾਬ ਦੇ ਖੇਡ ਮੰਤਰੀ ਵੱਲੋਂ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੂੰ ਭੇਂਟ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਆਪਣੇ ਦਫ਼ਤਰ ਉਚੇਚੇ ਤੌਰ 'ਤੇ ਬੁਲਾਇਆ ਸੀ ਅਤੇ ਉਸ ਨੂੰ ਪੰਜਾਬ ਸਰਕਾਰ ਪਾਸੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 'ਤਾਲਾਬੰਦੀ' ਦੌਰਾਨ ਵਧਿਆ ਸਾਈਬਰ ਕ੍ਰਾਈਮ, 400 ਤੋਂ ਵੱਧ ਸ਼ਿਕਾਇਤਾਂ ਮਿਲੀਆਂ

ਇਸ ਮੌਕੇ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਨੇ ਖਿਡਾਰਨ ਦੀ ਮਾਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ, ਸਗੋਂ ਪੂਰੇ ਦੇਸ਼ ਨੂੰ ਉਸ 'ਤੇ ਮਾਣ ਹੈ, ਜਿਸ ਨੇ ਏਸ਼ੀਆ ਓਸੀਨੀਆ ਕੁਆਲੀਫਾਈ ਮੁਕਾਬਲੇ 'ਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ 'ਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ।

ਇਹ ਵੀ ਪੜ੍ਹੋ : ਨੌਜਵਾਨ ਨੇ ਵਿਆਹ 'ਚ ਨੱਚਦੀ ਕੁੜੀ ਦੀ ਖਿੱਚੀ ਫੋਟੋ, ਬੱਬੂ ਮਾਨ ਦੇ ਗਾਣੇ ਨਾਲ ਜੋੜ ਵਾਇਰਲ ਕੀਤੀ ਵੀਡੀਓ

ਨ੍ਹਾਂ ਕਿਹਾ ਕਿ ਇਹ ਮੁੱਕੇਬਾਜ਼ ਪੰਜਾਬ ਦੀਆਂ ਉਨ੍ਹਾਂ ਕੁੜੀਆਂ ਲਈ ਵੀ ਚਾਨਣ ਮੁਨਾਰਾ ਹੈ, ਜਿਹੜੀਆਂ ਕੁੜੀਆਂ ਨਵੀਂ ਖੇਡ ਮੁੱਕੇਬਾਜ਼ੀ 'ਚ ਆਪਣਾ ਭਵਿੱਖ ਬਣਾਉਣਾ ਚਾਹੁੰਦੀਆਂ ਹਨ।  ਦੂਜੇ ਪਾਸੇ ਸਿਮਰਨਜੀਤ ਦੀ ਮਾਤਾ ਰਾਜਪਾਲ ਕੌਰ ਨੇ ਕਿਹਾ ਕਿ ਉਹ ਕਾਫੀ ਖੁਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਇਹ ਚੈੱਕ ਭੇਂਟ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀ ਧੀ ਓਲੰਪਿਕ ਸੋਨ ਤਗਮਾ ਜ਼ਰੂਰ ਜਿੱਤੇਗੀ। 


 


author

Babita

Content Editor

Related News