ਬਾਕਸਿੰਗ ਕੋਚ ਨੇ 15 ਸਾਲਾ ਕੁੜੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਕੱਪੜੇ ਲਾਹ ਕੇ ਵਜ਼ਨ ਕਰਨ ਲਈ ਕੀਤਾ ਮਜਬੂਰ

Wednesday, Dec 01, 2021 - 12:28 PM (IST)

ਬਾਕਸਿੰਗ ਕੋਚ ਨੇ 15 ਸਾਲਾ ਕੁੜੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਕੱਪੜੇ ਲਾਹ ਕੇ ਵਜ਼ਨ ਕਰਨ ਲਈ ਕੀਤਾ ਮਜਬੂਰ

ਜਲੰਧਰ (ਮਹੇਸ਼)– ਬਾਕਸਿੰਗ ਦੇ ਕੋਚ ਵੱਲੋਂ 11ਵੀਂ ਜਮਾਤ ਵਿਚ ਪੜ੍ਹਦੀ 15 ਸਾਲਾ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਕੋਹਾ (ਨੰਗਲਸ਼ਾਮਾ) ਪੁਲਸ ਚੌਂਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਹਿਲਾ ਪੁਲਸ ਅਧਿਕਾਰੀ ਅੰਜੂ ਬਾਲਾ ਐੱਸ. ਆਈ. ਨੇ ਥਾਣਾ ਰਾਮਾ ਮੰਡੀ ਅਧੀਨ ਪੈਂਦੇ ਇਕ ਇਲਾਕੇ ਦੀ ਰਹਿਣ ਵਾਲੀ ਪੀੜਤ ਲੜਕੀ ਦੇ ਬਿਆਨਾਂ ’ਤੇ ਬਾਕਸਿੰਗ ਦੇ ਕੋਚ ਵਿਵੇਕ ਯਾਦਵ ਪੁੱਤਰ ਰਾਜਿੰਦਰ ਨਾਥ ਯਾਦਵ ਨਿਵਾਸੀ ਸ਼ਾਸਤਰੀ ਨਗਰ, ਸਰੋਜਨੀ ਪਾਲ ਦਿੱਲੀ, ਹਾਲ ਵਾਸੀ ਅਰਮਾਨ ਨਗਰ ਦਕੋਹਾ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 354-ਡੀ ਅਤੇ ਪੋਕਸੋ ਐਕਟ 2012 ਤਹਿਤ ਐੱਫ. ਆਈ. ਆਰ. ਨੰਬਰ 264, ਥਾਣਾ ਰਾਮਾ ਮੰਡੀ ਵਿਚ ਦਰਜ ਕਰ ਲਈ ਗਈ ਹੈ। 

ਇਹ ਵੀ ਪੜ੍ਹੋ: ਖ਼ਤਰਾ ਅਜੇ ਟਲ਼ਿਆ ਨਹੀਂ: ਬਲੈਕ-ਆਊਟ ਦੀ ਦਹਿਲੀਜ਼ ’ਤੇ ਖੜ੍ਹਾ ਹੈ ਪੰਜਾਬ

ਉਨ੍ਹਾਂ ਕਿਹਾ ਕਿ ਕੇਸ ਦਰਜ ਕੀਤੇ ਜਾਣ ਦੇ ਤੁਰੰਤ ਬਾਅਦ ਮੁਲਜ਼ਮ ਵਿਵੇਕ ਯਾਦਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਚੌਂਕੀ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਕਿ ਉਹ ਬਾਕਸਿੰਗ ਦੀ ਖਿਡਾਰਣ ਹੈ ਅਤੇ ਉਹ ਵਿਵੇਕ ਯਾਦਵ ਕੋਲੋਂ ਟਰੇਨਿੰਗ ਲੈਂਦੀ ਸੀ, ਜਿਹੜਾ ਕਿ ਉਸ ਨੂੰ ਸੋਨੀਪਤ ਮੈਚ ਖੇਡਣ ਲਈ ਲੈ ਕੇ ਗਿਆ। ਉਥੇ ਉਸ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ।

ਇਹ ਵੀ ਪੜ੍ਹੋ: ਸਿਹਤ ਮਹਿਕਮੇ ਦੀ ਵਧੀ ਚਿੰਤਾ, ਸੂਬੇ ’ਚ ਸਿਰਫ਼ 5 ਜ਼ਿਲ੍ਹਿਆਂ ’ਚ 80 ਫ਼ੀਸਦੀ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ

ਇਸ ਤੋਂ ਪਹਿਲਾਂ ਵੀ ਉਹ ਉਸ ਨੂੰ ਅਰਮਾਨ ਨਗਰ ਸਥਿਤ ਕਮਰੇ ਵਿਚ ਕੋਚਿੰਗ ਦਿੰਦਾ ਸੀ ਤਾਂ ਉਸ ਦੌਰਾਨ ਵੀ ਉਹ ਉਸ ਨਾਲ ਗਲਤ ਹਰਕਤਾਂ ਕਰਦਾ ਰਹਿੰਦਾ ਸੀ। ਇੰਨਾ ਹੀ ਨਹੀਂ, ਉਸ ਨੂੰ ਕੱਪੜੇ ਲਾਹ ਕੇ ਵਜ਼ਨ ਕਰਨ ਲਈ ਵੀ ਮਜਬੂਰ ਕਰਦਾ ਸੀ। ਉਸ ਨੇ ਸ਼ਰਮ ਮਹਿਸੂਸ ਕਰਦਿਆਂ ਇਹ ਗੱਲ ਕਿਸੇ ਨੂੰ ਨਹੀਂ ਦੱਸੀ ਪਰ ਉਸ ਦੀਆਂ ਅਜਿਹੀਆਂ ਹਰਕਤਾਂ ਕਾਰਨ ਉਸ ਦਾ ਆਪਣੀ ਪੜ੍ਹਾਈ ਅਤੇ ਖੇਡ ਵੱਲ ਧਿਆਨ ਨਹੀਂ ਲੱਗ ਰਿਹਾ ਸੀ। ਉਸ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ ਅਤੇ ਉਸ ਦੇ ਨਾਲ ਦਕੋਹਾ ਪੁਲਸ ਚੌਂਕੀ ਜਾ ਕੇ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ: ਨਕੋਦਰ: ਭੈਣ ਦੇ ਪਿੰਡ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖੂਹ ਤੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News