ਯੂਨੀਵਰਸਿਟੀ 'ਚ ਬਾਕਸਿੰਗ ਖਿਡਾਰੀ ਦੀ ਖੇਡਦੇ ਸਮੇਂ ਮੌਤ, ਪੈ ਗਈਆਂ ਭਾਜੜਾਂ
Tuesday, Feb 25, 2025 - 02:47 PM (IST)

ਚੰਡੀਗੜ੍ਹ : ਇੱਥੇ ਇਕ ਨਿੱਜੀ ਯੂਨੀਵਰਸਿਟੀ 'ਚ ਚੱਲ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਦੌਰਾਨ ਖਿਡਾਰੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਖਿਡਾਰੀ ਦੀ ਪਛਾਣ ਮੋਹਿਤ ਵਜੋਂ ਹੋਈ ਹੈ, ਜੋ 85 ਕਿੱਲੋ ਵੈਟ ਕੈਟਗਰੀ 'ਚ ਫਾਈਟ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਹ ਮੈਟ 'ਤੇ ਡਿੱਗ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਕਾਮਿਆਂ ਨਾਲ ਜੁੜੀ ਵੱਡੀ ਖ਼ਬਰ, ਵਿਧਾਨ ਸਭਾ 'ਚ ਦਿੱਤੀ ਗਈ ਡਿਟੇਲ
ਰੈਫ਼ਰੀ ਅਤੇ ਹੋਰ ਅਧਿਕਾਰੀਆਂ ਨੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉੱਠਿਆ ਤਾਂ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੋਹਿਤ ਜੈਪੁਰ ਦੇ ਕਾਲਵਾੜ ਸਥਿਤ ਕਾਲਜ ਦਾ ਵਿਦਿਆਰਥੀ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਹੋਵੇਗੀ ਸ਼ੁਰੂ!
ਰਾਜਸਥਾਨ ਯੂਨੀਵਰਸਿਟੀ ਖੇਡ ਬੋਰਡ ਦੇ ਸਕੱਤਰ ਸਚਿਵ ਪ੍ਰਮੋਦ ਸਿੰਘ ਨੇ ਖਿਡਾਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸ਼ੁਰੂਆਤੀ ਜਾਂਚ 'ਚ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਲੱਗੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8