ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ 16 ਸਾਲਾ ਲੜਕੇ ਦੀ ਮੌਤ
Thursday, Feb 08, 2018 - 02:08 PM (IST)

ਬਟਾਲਾ (ਸੈਂਡੀ) : ਬੀਤੀ ਰਾਤ ਨਜ਼ਦੀਕੀ ਪਿੰਡ ਵੀਲਾ ਤੇਜਾ ਵਿਖੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ 16 ਸਾਲਾ ਲੜਕੇ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਪੁੱਤਰ ਸੋਹਣ ਸਿੰਘ ਨੇ ਦੱਸਿਆ ਕਿ ਮੇਰਾ ਪੋਤਰਾ ਅਭਿਰਾਜ ਸਿੰਘ ਪੁੱਤਰ ਗੁਰਵਿੰਦਰ ਸਿੰਘ ਜੋ 10ਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਬੀਤੀ ਦੇਰ ਸ਼ਾਮ ਘਰੋਂ ਬਾਹਰ ਸੈਰ ਕਰਨ ਗਿਆ ਸੀ। ਇਸ ਦੌਰਾਨ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸਨੂੰ ਫੇਟ ਮਾਰ ਦਿੱਤੀ ਜਿਸ ਨਾਲ ਉਸ ਦੀ ਮੌਤ ਹੋ ਗਈ।
ਇਸ ਸੰਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ.ਐੱਸ.ਆਈ ਝਿਰਮਲ ਸਿੰਘ ਨੇ ਮ੍ਰਿਤਕ ਬੱਚੇ ਦੇ ਦਾਦੇ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਖਿਲਾਫ਼ ਧਾਰਾ 304 ਏ, 279 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।