ਪੰਜਾਬ ''ਚ ਸ਼ਰਮਨਾਕ ਘਟਨਾ, 19 ਸਾਲਾ ਮੁੰਡੇ ਨੇ 11 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

Monday, Jul 15, 2024 - 11:21 AM (IST)

ਪੰਜਾਬ ''ਚ ਸ਼ਰਮਨਾਕ ਘਟਨਾ, 19 ਸਾਲਾ ਮੁੰਡੇ ਨੇ 11 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

ਗੁਰਦਾਸਪੁਰ (ਵਿਨੋਦ) : ਥਾਣਾ ਸਦਰ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਇਕ ਪਿੰਡ ਦੀ 11 ਸਾਲਾ ਲੜਕੀ ਦੇ ਨਾਲ 19 ਸਾਲਾਂ ਨੌਜਵਾਨ ਵੱਲੋਂ ਜ਼ਬਰਦਸਤੀ ਗਲਤ ਕੰਮ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਚੱਲਦੇ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ ਧਾਰਾ 376, 506 ਅਤੇ 6 ਪੈਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਇੰਸਪੈਕਟਰ ਪੁਸ਼ਪਾ ਦੇਵੀ ਨੇ ਦੱਸਿਆ ਕਿ ਪੁਲਸ ਸਟੇਸ਼ਨ ਸਦਰ ਦੇ ਅਧੀਨ ਪੈਂਦੇ ਇਕ ਪਿੰਡ ਦੀ ਔਰਤ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ 11 ਸਾਲਾ ਲੜਕੀ ਨੇ ਉਸ ਨੂੰ ਦੱਸਿਆ ਕਿ ਸੌਰਵ ਪੁੱਤਰ ਲਖਵਿੰਦਰ ਪਾਲ ਉਰਫ ਤੋਤਾ ਵਾਸੀ ਭੱਲਾ ਮੈਨੂੰ ਬਹੁਤ ਤੰਗ ਪ੍ਰੇਸ਼ਾਨ ਕਰਦਾ ਹੈ। ਜਿਸ ਨੇ ਕਰੀਬ ਇਕ ਮਹੀਨਾ ਪਹਿਲਾ ਮਿਤੀ 8-6-2024 ਨੂੰ ਜਦ ਉਹ ਆਪਣੀ ਹਵੇਲੀ ਜਿੱਥੇ ਬਾਥਰੂਮ ਬਣਾਇਆ ਹੋਇਆ ਹੈ, ਪਖਾਨਾ ਗਈ ਤਾਂ ਸੌਰਵ ਉਸ ਨੂੰ ਵੇਖ ਕੇ ਉਸ ਦੇ ਪਿੱਛੇ ਆ ਗਿਆ। 

ਉਕਤ ਨੇ ਉਸ ਦੇ ਕੱਪੜੇ ਉਤਾਰ ਕੇ ਉਸ ਨਾਲ ਜ਼ਬਰਦਸਤੀ ਗਲਤ ਕੰਮ ਕੀਤਾ ਅਤੇ ਮੈਨੂੰ ਧਮਕੀ ਦਿੱਤੀ ਕਿ ਜੇਕਰ ਤੂੰ ਆਪਣੇ ਘਰ ਦੱਸਿਆ ਤਾਂ ਤੈਨੂੰ ਜਾਨੋਂ ਮਾਰ ਦਿਆਂਗਾ। ਮਹਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸੌਰਵ ਨੇ 8-7-24 ਨੂੰ ਫਿਰ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਅਤੇ ਕਹਿੰਦਾ ਕਿ ਮੈਨੂੰ ਬਾਹਰ ਆ ਕੇ ਮਿਲ, ਜੇਕਰ ਨਾ ਆਈ ਤਾਂ ਜਾਨੋਂ ਮਾਰ ਦਿਆਂਗਾ। ਮਹਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਲੜਕੀ ਦੀ ਮਾਂ ਦੇ ਬਿਆਨਾਂ ’ਤੇ ਦੌਸ਼ੀ ਸੋਰਵ ਖਿਲਾਫ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।


author

Gurminder Singh

Content Editor

Related News