ਫਿਰੋਜ਼ਪੁਰ 'ਚ ਨਹਿਰ ਕੰਢੇ ਦਰੱਖਤ ਨਾਲ ਲਟਕਦੀ ਮਿਲੀ ਮੁੰਡੇ-ਕੁੜੀ ਦੀ ਲਾਸ਼, ਪੁਲਸ ਵੱਲੋਂ ਜਾਂਚ ਜਾਰੀ

Monday, Apr 18, 2022 - 10:17 AM (IST)

ਫਿਰੋਜ਼ਪੁਰ 'ਚ ਨਹਿਰ ਕੰਢੇ ਦਰੱਖਤ ਨਾਲ ਲਟਕਦੀ ਮਿਲੀ ਮੁੰਡੇ-ਕੁੜੀ ਦੀ ਲਾਸ਼, ਪੁਲਸ ਵੱਲੋਂ ਜਾਂਚ ਜਾਰੀ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਇਕ ਪਿੰਡ 'ਚ ਨਹਿਰ ਕੰਢੇ ਦਰੱਖਤ ਨਾਲ ਲਟਕਦੀ ਨੌਜਵਾਨ ਮੁੰਡੇ ਅਤੇ ਕੁੜੀ ਦੀ ਭੇਤਭਰੇ ਹਾਲਾਤ 'ਚ ਲਾਸ਼ ਬਰਾਮਦ ਹੋਈ ਹੈ। ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਕਤਲ ਦਾ, ਇਸ ਸਬੰਧੀ ਪੁਲਸ ਵੱਲੋਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਰੋਪੜ 'ਚ ਵਾਪਰਿਆ ਵੱਡਾ ਹਾਦਸਾ, ਰੇਲ ਗੱਡੀ ਦੇ 16 ਡੱਬੇ ਲੀਹੋਂ ਲੱਥੇ (ਵੀਡੀਓ)

ਪਿੰਡ ਦੇ ਸਰਪੰਚ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਲੋਕਾਂ ਨੇ ਦੇਖਿਆ ਕਿ ਨਹਿਰ ਕੰਢੇ ਮੁੰਡੇ ਅਤੇ ਕੁੜੀ ਦੀਆਂ ਲਾਸ਼ਾਂ ਲਟਕ ਰਹੀਆਂ ਸਨ ਅਤੇ ਦੋਹਾਂ ਦੇ ਗਲੇ 'ਚ ਫ਼ਾਹਾ ਪਾਇਆ ਹੋਇਆ ਸੀ। ਪੁਲਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ 'ਚ ਭੇਜ ਦਿੱਤਾ ਗਿਆ ਹੈ। ਮੁੰਡੇ ਅਤੇ ਕੁੜੀ ਦਾ ਕਤਲ ਕੀਤਾ ਗਿਆ ਹੈ ਜਾਂ ਫਿਰ ਉਨ੍ਹਾਂ ਨੇ ਖ਼ੁਦਕੁਸ਼ੀ ਕੀਤੀ ਹੈ, ਇਸ ਬਾਰੇ ਪੁਲਸ ਵੱਲੋਂ ਡ਼ੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।  
ਇਹ ਵੀ ਪੜ੍ਹੋ : ਰਾਘਵ ਚੱਢਾ ਦੀਆਂ ਵਧੀਆਂ ਮੁਸ਼ਕਲਾਂ, ਭਾਜਪਾ ਨੇਤਾ ਨੇ ਭੇਜਿਆ ਕਾਨੂੰਨੀ ਨੋਟਿਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News