ਜਲੰਧਰ 'ਚ ਖ਼ੌਫ਼ਨਾਕ ਘਟਨਾ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ, ਫੈਲੀ ਦਹਿਸ਼ਤ

12/10/2020 9:46:20 PM

ਜਲੰਧਰ (ਮਹੇਸ਼)— ਜਲੰਧਰ ਦਿਹਾਤੀ ਪੁਲਸ ਦੇ ਅਧੀਨ ਆਉਂਦੇ ਇਲਾਕੇ ਤੱਲਣ-ਸਲੇਮਪੁਰ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੋਂ ਛੱਪੜ 'ਚੋਂ ਦੋ ਬੱਚਿਆਂ ਦੀਆਂ ਤੈਰਦੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਲੋਕਾਂ ਨੇ ਛੱਪੜ 'ਚ ਤੈਰਦੀਆਂ ਲਾਸ਼ਾਂ ਨੂੰ ਵੇਖ ਤੁਰੰਤ ਥਾਣਾ ਪਤਾਰਾ ਦੀ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ: ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ

ਸੂਚਨਾ ਪਾ ਕੇ ਮੌਕੇ 'ਤੇ ਡੀ. ਐੱਸ. ਪੀ. ਆਦਮਪੁਰ ਹਰਿੰਦਰ ਸਿੰਘ ਮਾਨ ਅਤੇ ਥਾਣਾ ਪਤਾਰਾ ਮੁਖੀ ਰਛਪਾਲ ਸਿੰਘ ਪੁਲਸ ਪਾਰਟੀ ਦੇ ਨਾਲ ਪਹੁੰਚੇ ਅਤੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲਿਆ। ਮ੍ਰਿਤਕ ਬੱਚਿਆਂ 'ਚ ਇਕ ਲੜਕੀ ਅਤੇ ਲੜਕਾ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ

ਦੋਹਾਂ ਦੀ ਉਮਰ ਕਰੀਬ 10 ਤੋਂ 12 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਮ੍ਰਿਤਕ ਬੱਚੇ ਪ੍ਰਵਾਸੀ ਮਜ਼ਦੂਰਾਂ ਦੇ ਦੱਸੇ ਜਾ ਰਹੇ ਹਨ। ਥਾਣਾ ਪਤਾਰਾ ਦੀ ਪੁਲਸ ਵੱਲੋਂ ਬੱਚਿਆਂ ਦੀ ਪਛਾਣ ਨੂੰ ਲੈ ਕੇ ਨੇੜਲੇ ਇਲਾਕਿਆਂ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਲਾਸ਼ਾਂ ਦੀ ਹਾਲਤ ਕਾਫ਼ੀ ਖ਼ਰਾਬ ਹੈ। ਥਾਣਾ ਪਤਾਰਾ ਦੀ ਪੁਲਸ ਵੱਲੋਂ ਕਤਲ ਹੋਣ ਦੇ ਖਦਸ਼ੇ ਤੋਂ ਲੈ ਕੇ ਵੱਖ-ਵੱਖ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼

ਇਹ ਵੀ ਪੜ੍ਹੋ: ਹੰਸ ਰਾਜ ਹੰਸ ਕਿਸਾਨੀ ਸੰਘਰਸ਼ ਨਾਲ ਕਰ ਰਿਹੈ ਗੱਦਾਰੀ, ਰਾਜ ਗਾਇਕ ਦੀ ਉਪਾਧੀ ਕਰੇ ਵਾਪਸ


ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri