ਕਾਲਜ ਨੇੜੇ ਕੁੜੀ-ਮੁੰਡੇ ਨਾਲ ਵਾਪਰ ਗਈ ਅਣਹੋਣੀ

Monday, Sep 02, 2024 - 09:03 AM (IST)

ਕਾਲਜ ਨੇੜੇ ਕੁੜੀ-ਮੁੰਡੇ ਨਾਲ ਵਾਪਰ ਗਈ ਅਣਹੋਣੀ

ਬੁਢਲਾਡਾ (ਬਾਂਸਲ)- ਪਿੰਡ ਬੋੜਾਵਾਲ ਵਿਖੇ ਰਾਇਲ ਕਾਲਜ ਨਜ਼ਦੀਕ ਅਚਾਨਕ ਬੇਸਹਾਰਾ ਪਸ਼ੂ ਦੇ ਸਾਹਮਣੇ ਆਉਣ ਕਾਰਨ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਮੁੰਡੇ-ਕੁੜੀ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਗੋਆ 'ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ 'ਤਾ ਕਾਂਡ

ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਯਾਦਵਿੰਦਰ ਸਿੰਘ (22) ਬੱਪੀਆਣਾ ਅਤੇ ਉਸ ਦੀ ਰਿਸ਼ਤੇਦਾਰ ਲੜਕੀ ਜਸ਼ਨਦੀਪ ਕੌਰ (23) ਵਾਸੀ ਪਿੰਡ ਘੁੰਮਣ ਮੋਟਰਸਾਈਕਲ ’ਤੇ ਬੋਹਾ ਤੋਂ ਭੀਖੀ ਵੱਲ ਜਾ ਰਹੇ ਸੀ। ਇਸ ਦੌਰਾਨ ਬੋੜਾਵਾਲਾ ਵਿਖੇ ਰਾਇਲ ਕਾਲਜ ਨੇੜੇ ਮੋਟਰਸਾਈਕਲ ਅੱਗੇ ਬੇਸਹਾਰਾ ਪਸ਼ੂ ਆ ਗਿਆ, ਜਿਸ ਤੋਂ ਬਚਦਿਆਂ ਮੋਟਰਸਾਈਕਲ ਦੀ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਸਵਾਰ ਮੁੰਡੇ-ਕੁੜੀ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਨੇ ਮਾਰ 'ਤਾ ਬੰਦਾ! ਆਸਟ੍ਰੇਲੀਆ ਰਹਿੰਦੀ ਕੁੜੀ ਨਾਲ ਕੱਢੀ ਖੁੰਦਕ

ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਮ੍ਰਿਤਕ ਯਾਦਵਿੰਦਰ ਦੇ ਪਿਤਾ ਫਕੀਰ ਸਿੰਘ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News