ਸ਼ੱਕੀ ਹਾਲਤ ''ਚ ਗਾਇਬ ਹੋਏ ਨਾਬਾਲਗ ਕੁੜੀ ਤੇ ਮੁੰਡਾ

Saturday, Sep 14, 2024 - 04:28 PM (IST)

ਸ਼ੱਕੀ ਹਾਲਤ ''ਚ ਗਾਇਬ ਹੋਏ ਨਾਬਾਲਗ ਕੁੜੀ ਤੇ ਮੁੰਡਾ

ਲੁਧਿਆਣਾ (ਗੌਤਮ): ਵੱਖ-ਵੱਖ ਇਲਾਕਿਆਂ ਤੋਂ ਨਾਬਾਲਗ ਕੁੜੀ-ਮੁੰਡੇ ਦੇ ਲਾਪਤਾ ਹੋਣ ਦੇ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ ਪੁਲਸ ਨੇ ਮਾਮਲੇ ਦਰਜ ਕਰਕੇ ਨਾਬਾਲਗਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਡਾਬਾ ਦੀ ਪੁਲਸ ਨੇ ਡਾਬਾ ਲੋਹਾਰਾ ਦੇ ਨਾਬਾਲਗ ਦੇ ਪਿਤਾ ਵਾਸੀ  ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਨਾਬਾਲਗ ਦੇ ਪਿਤਾ ਨੇ ਦੱਸਿਆ ਕਿ ਉਸ ਦਾ 17 ਸਾਲਾ ਮੁੰਡਾ ਉਸ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ। ਕਾਫੀ ਭਾਲ ਕੀਤੀ ਗਈ ਪਰ ਕੁਝ ਨਹੀਂ ਮਿਲਿਆ। ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਲੜਕੇ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਿੱਜੀ ਲਾਭ ਲਈ ਛੁਪਾ ਕੇ ਰੱਖਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਸ਼੍ਰੋਮਣੀ ਅਕਾਲੀ ਦਲ ਦਾ ਆਗੂ ਗ੍ਰਿਫ਼ਤਾਰ! ਹੋਰ ਕਈਆਂ 'ਤੇ ਹੋ ਸਕਦੀ ਹੈ ਕਾਰਵਾਈ

ਉੱਥੇ ਹੀ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਨਾਬਾਲਗਾ ਦੇ ਪਿਤਾ ਦੇ ਬਿਆਨਾਂ 'ਤੇ ਦੁਰਗਾ ਕਾਲੋਨੀ ਦੇ ਰਹਿਣ ਵਾਲੇ ਵਿਕਰਮ ਯਾਦਵ ਵਾਸੀ ਢੰਡਾਰੀ ਖੁਰਦ ਖ਼ਿਲਾਫ਼ ਨਾਬਾਲਗਾ ਨੂੰ ਅਗਵਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ। ਨਾਬਾਲਗਾ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਬੇਟੀ ਘਰ ਤੋਂ ਬਾਜ਼ਾਰ ਗਈ ਸੀ, ਪਰ ਵਾਪਸ ਨਹੀਂ ਆਈ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਪਤਾ ਲੱਗਾ ਕਿ ਉਕਤ ਦੋਸ਼ੀ ਉਸ ਨੂੰ ਅਗਵਾ ਕਰਕੇ ਵਿਆਹ ਦੇ ਬਹਾਨੇ ਕਿਤੇ ਲੈ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News