10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
Thursday, Oct 01, 2026 - 11:24 AM (IST)
ਜਲੰਧਰ (ਮਹੇਸ਼)- ਲੈਦਰ ਕੰਪਲੈਕਸ ਰੋਡ 'ਤੇ ਸੜਕ ਕਿਨਾਰੇ ਬੈਠ ਕੇ ਲਾਈਟਰ ਜਲਾ ਕੇ 10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਹੇ ਨੌਜਵਾਨ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਕਾਬੂ ਕੀਤਾ ਹੈ। ਲੈਦਰ ਕੰਪਲੈਕਸ ਰੋਡ ’ਤੇ ਗਸ਼ਤ ਦੇ ਸਿਲਸਿਲੇ ਵਿਚ ਪੁਲਸ ਪਾਰਟੀ ਸਮੇਤ ਜਾ ਰਹੀ ਐੱਸ. ਆਈ. ਯੁਕਤਾ ਸਹੋਤਾ ਵੱਲੋਂ ਕਾਬੂ ਕੀਤੇ ਗਏ ਉਕਤ ਨੌਜਵਾਨ ਦੀ ਪਛਾਣ ਕਿਰਨ ਕੁਮਾਰ ਬੁੱਗਾ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਖੁਰਲਾ ਕਿੰਗਰਾ ਥਾਣਾ ਡਿਵੀਜ਼ਨ ਨੰ. 7 ਜਲੰਧਰ ਵਜੋਂ ਹੋਈ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
ਬਸਤੀਆਂ ਇਲਾਕੇ ਵਿਚ ਨਸ਼ਾ ਕਰਨ ਅਤੇ ਵੇਚਣ ਵਾਲਿਆਂ 'ਤੇ ਸਖ਼ਤ ਸ਼ਿਕੰਜਾ ਕੱਸਣ ਵਾਲੇ ਥਾਣਾ ਮੁਖੀ ਐੱਸ. ਐੱਚ. ਓ. ਗੁਰਦੀਪ ਚੰਦ ਨੇ ਦੱਸਿਆ ਕਿ ਪੁਲਸ ਨੇ ਹੈਰੋਇਨ ਪੀਣ ਲਈ ਬੁੱਗਾ ਵਲੋਂ ਵਰਤੇ ਗਏ ਸਾਮਾਨ ਨੂੰ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਥਾਣਾ ਬਸਤੀ ਬਾਵਾ ਖੇਲ ਵਿਚ ਨਸ਼ਾ ਕਰਨ ਦੇ ਆਦੀ ਕਿਰਨ ਖ਼ਿਲਾਫ਼ 290 ਨੰਬਰ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
