ਘਰ ਦੇ ਬਾਥਰੂਮ ''ਚ ਨਸ਼ੇ ਦਾ ਟੀਕਾ ਲਗਾ ਰਿਹਾ ਸੀ ਨੌਜਵਾਨ, ਉੱਪਰੋਂ ਪੁਲਸ ਨੇ ਮਾਰ ''ਤਾ ਛਾਪਾ

Tuesday, Dec 26, 2023 - 05:58 AM (IST)

ਘਰ ਦੇ ਬਾਥਰੂਮ ''ਚ ਨਸ਼ੇ ਦਾ ਟੀਕਾ ਲਗਾ ਰਿਹਾ ਸੀ ਨੌਜਵਾਨ, ਉੱਪਰੋਂ ਪੁਲਸ ਨੇ ਮਾਰ ''ਤਾ ਛਾਪਾ

ਬਟਾਲਾ (ਸਾਹਿਲ, ਯੋਗੀ): ਬਾਥਰੂਮ ਵਿਚ ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨ ਨੂੰ ਪੁਲਸ ਥਾਣਾ ਕੋਟਲੀ ਸੂਰਤ ਮੱਲ੍ਹੀ ਵੱਲੋਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਲਵਪ੍ਰੀਤ ਸਿੰਘ ਊਰਫ ਜੌਪਟੀ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਚੈਨੇਵਾਲ ਜੋ ਕਿ ਹੈਰੋਇਨ ਦਾ ਨਸ਼ਾ ਕਰਨ ਅਤੇ ਵੇਚਣ ਦਾ ਆਦੀ ਹੈ, ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਆਪਣੇ ਘਰ ’ਚ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਹੈਰੋਇਨ ਤੇ ਨਸ਼ਾ ਕਰਨ ਲਈ ਵਰਤੀ ਪੰਨੀ ਜਾਂ ਸਰਿੰਜ ਸਮੇਤ ਕਾਬੂ ਆ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਲੱਖਾਂ ਰੁਪਏ ਕਰਜ਼ਾ ਚੁੱਕ ਗਿਆ ਸੀ ਇਟਲੀ

ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸਦੇ ਤੁਰੰਤ ਬਾਅਦ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਉਕਤ ਨੌਜਵਾਨ ਦੇ ਘਰ ਛਾਪਾ ਮਾਰਿਆ, ਜਿਥੋਂ ਉਕਤ ਨੌਜਵਾਨ ਨੂੰ ਘਰ ਦੇ ਬਾਥਰੂਮ ਵਿਚੋਂ ਨਸ਼ੀਲੇ ਪਦਾਰਥ ਦਾ ਟੀਕਾ ਲਗਾਉਂਦੇ ਨੂੰ ਕਾਬੂ ਕਰ ਲਿਆ ਅਤੇ ਇਸ ਕੋਲੋ ਇਕ ਸੰਰਿਜ਼ ਸਮੇਤ ਨਸ਼ੀਲੀ ਸੂਈ ਬਰਾਮਦ ਕੀਤੀ ਗਈ। ਐੱਸ.ਆਈ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਨੂੰ ਗਿ੍ਰਫਤਾਰ ਕਰਨ ਉਪਰੰਤ ਇਸ ਖਿਲਾਫ ਉਪਰੋਕਤ ਥਾਣੇ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News