ਕਾਕੋਵਾਲ ਦਾ ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ

Thursday, Jul 25, 2024 - 03:06 PM (IST)

ਕਾਕੋਵਾਲ ਦਾ ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ

ਲੁਧਿਆਣਾ (ਸ਼ਿਵਮ): ਥਾਣਾ ਜੋਧੇਵਾਲ ਦੀ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਗੁਰਦਿਆਲ ਸਿੰਘ ਨੇ ਦੱਸਿਆ ਕਿ ਥਾਣਾ ਜੋਧੇਵਾਲ ਦੀ ਪੁਲਸ ਪਾਰਟੀ ਨੇ ਕਾਕੋਵਾਲ ਰੋਡ ’ਤੇ ਗਸ਼ਤ ਕਰ ਰਹੀ ਸੀ। 

ਇਹ ਖ਼ਬਰ ਵੀ ਪੜ੍ਹੋ - ਬਜਟ 'ਚ ਪੰਜਾਬ ਦੀ ਅਣਦੇਖੀ ਮਗਰੋਂ CM ਮਾਨ ਨੇ ਲੈ ਲਿਆ ਵੱਡਾ ਫ਼ੈਸਲਾ, MP ਕੰਗ ਨੇ ਕੀਤੇ ਵੱਡੇ ਖ਼ੁਲਾਸੇ (ਵੀਡੀਓ)

ਇਸ ਦੌਰਾਨ ਸਾਹਮਣੇ ਤੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਦੀ ਪਛਾਣ ਸੰਨੀ ਗਿੱਲ ਪੁੱਤਰ ਅਸ਼ੋਕ ਕੁਮਾਰ ਵਾਸੀ ਵਿਸ਼ਾਲ ਕਾਲੋਨੀ, ਕਾਕੋਵਾਲ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਜੋਧੇਵਾਲ 'ਚ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News