ਮਾਂ-ਪੁੱਤ ਪਹਿਲਾਂ ਹੀ ਜੇਲ੍ਹ 'ਚ ਹਨ ਬੰਦ, ਹੁਣ ਦੂਜਾ ਪੁੱਤ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ
Friday, Dec 08, 2023 - 04:15 PM (IST)
ਜਲੰਧਰ (ਸੁਧੀਰ)–ਸਰਹੱਦੀ ਇਲਾਕੇ ਵਿਚੋਂ ਹੈਰੋਇਨ ਦੀ ਖੇਪ ਲਿਆ ਰਹੇ ਇਕ 23 ਸਾਲ ਦੇ ਨੌਜਵਾਨ ਨੂੰ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਾਬੂ ਨੌਜਵਾਨ ਤੋਂ ਪੁਲਸ ਨੂੰ 2 ਕਿਲੋ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਐਕਸ. ਯੂ. ਵੀ. ਗੱਡੀ ਵਿਚ ਸਵਾਰ ਪੰਕਜ ਕੁਮਾਰ ਪੁੱਤਰ ਦੀਪਕ ਕੁਮਾਰ ਨਿਵਾਸੀ ਟਾਵਰ ਐਨਕਲੇਵ ਵਡਾਲਾ ਚੌਂਕ ਨੂੰ ਹਿਰਾਸਤ ਵਿਚ ਲੈ ਕੇ ਉਸ ਖ਼ਿਲਾਫ਼ ਥਾਣਾ ਨੰਬਰ 7 ਵਿਚ ਮਾਮਲਾ ਦਰਜ ਕਰ ਲਿਆ ਹੈ।
ਇਥੇ ਦੱਸ ਦੇਈਏ ਕਿ ਮੁਲਜ਼ਮ ਪਹਿਲੀ ਵਾਰ ਨਹੀਂ ਸਗੋਂ ਤੀਜੀ ਵਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲੀ ਵਾਰ ਪੰਕਜ ਨੂੰ 18 ਸਾਲ ਦੀ ਉਮਰ ਵਿਚ 60 ਗ੍ਰਾਮ ਹੈਰੋਇਨ ਸਮੇਤ ਪੁਲਸ ਨੇ ਉਸ ਸਮੇਂ ਫੜਿਆ ਸੀ ਜਦੋਂ ਉਹ ਐਕਟਿਵਾ 'ਤੇ ਆਪਣੀ ਮਾਂ ਜਸਵਿੰਦਰ ਕੌਰ ਉਰਫ਼ ਜੱਸੀ ਉਰਫ਼ ਜੋਤੀ ਨਾਲ ਸਪਲਾਈ ਕਰਨ ਆਇਆ ਸੀ। ਉਸ ਨੂੰ ਦੂਜੀ ਵਾਰ ਵੱਡੇ ਭਰਾ ਸਾਹਿਲ ਦੇ ਨਾਲ ਸਪਲਾਈ ਦਿੰਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਕਜ ਨੇ ਮੰਨਿਆ ਕਿ ਉਸ ਨੂੰ ਤਿੰਨ ਸਾਲ ਪਹਿਲਾਂ ਉਸ ਦੀ ਮਾਂ, ਵੱਡੇ ਭਰਾ ਅਤੇ ਜੀਜਾ ਸਮੇਤ ਫੜੀ ਗਈ ਸੀ। ਮਾਂ ਉਦੋਂ ਤੋਂ ਹੀ ਭਰਾ ਨਾਲ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ : ਜਲੰਧਰ : SHO ਰਾਜੇਸ਼ ਕੁਮਾਰ ਅਰੋੜਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਇੰਸ. ਸੁਰਿੰਦਰ ਕੁਮਾਰ ਆਫਿਸਰ ਐਨਕਲੇਵ ਲੋਹਾਰ ਨੰਗਲ, ਫੋਲੜੀਵਾਲ ਰੋਡ ’ਤੇ ਪੁਲਸ ਪਾਰਟੀ ਸਮੇਤ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਚਿੱਟੇ ਰੰਗ ਦੀ ਐਕਸ. ਯੂ. ਵੀ. ਗੱਡੀ ਨੂੰ ਰੋਕਿਆ, ਜਿਸ ਤੋਂ ਬਾਅਦ ਗੱਡੀ ਵਿਚ ਕੋਈ ਨਸ਼ੇ ਵਾਲੀ ਚੀਜ਼ ਹੋਣ ਦਾ ਸ਼ੱਕ ਹੋਣ ’ਤੇ ਏ. ਸੀ. ਪੀ. ਕ੍ਰਾਈਮ ਪਰਮਜੀਤ ਸਿੰਘ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਪੁਲਸ ਨੂੰ ਇਕ ਬੈਗ ਮਿਲਿਆ, ਜਿਸ ਦੀ ਤਲਾਸ਼ੀ ਲੈਣ ’ਤੇ 2 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਐਕਸ. ਯੂ. ਵੀ. ਸਵਾਰ ਪੰਕਜ ਨਿਵਾਸੀ ਵਡਾਲਾ ਚੌਕ ਨੂੰ ਗੱਡੀ ਸਮੇਤ ਹਿਰਾਸਤ ਵਿਚ ਲੈ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਉਨ੍ਹਾਂ ਦੱਸਿਆ ਕਿ ਫਿਲਹਾਲ ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਕਾਬੂ ਮੁਲਜ਼ਮ ਹੈਰੋਇਨ ਦੀ ਖੇਪ ਸਰਹੱਦੀ ਇਲਾਕੇ ਵਿਚੋਂ ਲੈ ਕੇ ਆਇਆ ਸੀ ਅਤੇ ਉਸ ਨੇ ਉਕਤ ਖੇਪ ਜਲੰਧਰ ਅਤੇ ਦਿਹਾਤੀ ਇਲਾਕੇ ਵਿਚ ਵੇਚਣੀ ਸੀ। ਪੁਲਸ ਨੇ ਉਸ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 2 ਮਾਮਲੇ ਦਰਜ ਹਨ। ਫਿਲਹਾਲ ਕਮਿਸ਼ਨਰੇਟ ਪੁਲਸ ਕਾਬੂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰੇਗੀ, ਜਿਸ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਦੇ ਚੋਣ ਨਤੀਜਿਆਂ ਨੇ ਬਦਲੇ ਪੰਜਾਬ ਦੇ ਸਿਆਸੀ ਸਮੀਕਰਣ
ਮਾਂ ਅਤੇ ਭਰਾ ਵੀ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਜੇਲ੍ਹ ’ਚ ਹਨ ਬੰਦ
ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਫਿਲਹਾਲ ਪੁਲਸ ਦੀ ਜਾਂਚ ਵਿਚ ਪਤਾ ਲੱਗਾ ਹੈ ਕਿ ਕਾਬੂ ਮੁਲਜ਼ਮ ਦੀ ਮਾਂ ਅਤੇ ਉਸ ਦਾ ਭਰਾ ਵੀ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ ਪਹਿਲਾਂ ਤੋਂ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਕਾਬੂ ਮੁਲਜ਼ਮ ਦੀ ਮਾਂ ਅਤੇ ਬਾਪ ਪਹਿਲਾਂ ਵੀ ਨਸ਼ਾ ਸਮਗੱਲਿੰਗ ਦਾ ਨਾਜਾਇਜ਼ ਧੰਦਾ ਕਰਦੇ ਸਨ। ਪੰਕਜ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਆਪਣੇ ਦੂਜੇ ਬੇਟੇ ਨਾਲ ਮਿਲ ਕੇ ਨਸ਼ਾ ਸਮੱਗਲਿੰਗ ਕਰਨ ਲੱਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਕਾਬੂ ਮੁਲਜ਼ਮ ਤੋਂ ਉਸ ਦੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਨਸ਼ਾ ਸਮੱਗਲਰਾਂ ਦਾ ਨੈੱਟਵਰਕ ਹੋਵੇਗਾ ਬ੍ਰੇਕ: ਸਵਪਨ ਸ਼ਰਮਾ
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਦਾ ਨੈੱਟਵਰਕ ਬ੍ਰੇਕ ਕਰਕੇ ਸਮੱਗਲਰਾਂ ਨੂੰ ਸੀਖਾਂ ਦੇ ਪਿੱਛੇ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 2 ਕਿਲੋ ਹੈਰੋਇਨ ਦੀ ਖੇਪ ਬਰਾਮਦ ਕਰਕੇ ਇਕ ਵੱਡੇ ਸਮੱਗਲਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਮਿਸ਼ਨਰੇਟ ਪੁਲਸ ਦੇ ਸਮੂਹ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕੇ ਵਿਚ ਨਸ਼ਾ ਸਮੱਗਲਰਾਂ ਦੀ ਸੂਚੀ ਤਿਆਰ ਕਰ ਕੇ ਉਨ੍ਹਾਂ ’ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਇਲਾਕੇ ਵਿਚ ਕੋਈ ਵੀ ਨਸ਼ੇ ਦਾ ਜਾਂ ਕੋਈ ਹੋਰ ਨਾਜਾਇਜ਼ ਕਾਰੋਬਾਰ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਸ ਨੂੰ ਦਿਓ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਪੁਲਸ ਅਤੇ ਪਬਲਿਕ ਦੇ ਸਹਿਯੋਗ ਨਾਲ ਹੀ ਨਸ਼ਿਆਂ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਦੱਸਿਆ ਅਰਬੀ ਘੋੜਿਆਂ ਦਾ ਪਤਾ, ਮਜੀਠੀਆ ਨੂੰ ਦਿੱਤਾ ਸੀ ਅਲਟੀਮੇਟਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।