ਸੁਲਤਾਨਪੁਰ ਲੋਧੀ ''ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਨੌਜਵਾਨ ਦੀ ਕੀਤੀ ਕੁੱਟਮਾਰ
Saturday, May 27, 2023 - 12:37 PM (IST)

ਸੁਲਤਾਨਪੁਰ ਲੋਧੀ (ਚੰਦਰ)- ਪੰਜਾਬ ਵਿੱਚ ਆਏ ਦਿਨ ਸ਼ਰੇਆਮ ਗੁੰਡਾਗਰਦੀ ਦੀਆਂ ਵਾਰਦਾਤਾਂ ਵੇਖਣ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਮੋਟਰਸਾਈਕਲ 'ਤੇ ਜਾਂਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਵੱਲੋਂ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਨੌਜਵਾਨ ਦੀ ਕੁੱਟਮਾਰ ਦੀ ਇਹ ਪੂਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ।
ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਇਕ ਬੱਸ ਕੰਡਕਟਰ ਹੈ। ਉਹ ਆਪਣੇ ਘਰ ਤੋਂ ਕੰਮ ਵੱਲ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਤਾਂ ਜਦੋਂ ਉਹ ਤਲਵੰਡੀ ਪੁੱਲ ਚੌਂਕ ਨੇੜੇ ਪਹੁੰਚਦੇ ਹਨ ਤਾਂ ਕੁਝ ਨੌਜਵਾਨਾਂ ਵੱਲੋਂ ਉਸ ਦੇ ਮੋਟਰਸਾਈਕਲ ਅੱਗੇ ਆ ਕੇ ਉਸ ਨੂੰ ਘੇਰਾ ਪਾ ਲਿਆ ਜਾਂਦਾ ਹੈ, ਜਿਸ ਤੋਂ ਬਾਅਦ ਉਸ ਦੀ ਡੰਡਿਆਂ ਨਾਲ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ - ਗੈਂਗਸਟਰ ਅਰਸ਼ ਡੱਲਾ ਦੇ ਨਾਂ 'ਤੇ ਫਿਰੌਤੀ ਮੰਗਣ ਵਾਲੇ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼, ਖੁੱਲ੍ਹੇ ਇਹ ਭੇਤ
ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਅਜਿਹਾ ਜਾਪਦਾ ਹੈ ਕਿ ਜਿਵੇਂ ਇਹ ਸਾਰੇ ਨੌਜਵਾਨ ਲੁੱਟ ਕਰਨ ਦੀ ਨੀਅਤ ਨਾਲ ਆਏ ਹੋਣ ਕਿਉਂਕਿ ਉਸ ਦਾ ਕਹਿਣਾ ਹੈ ਕਿ ਜਿਸ ਵੇਲੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਉਸ ਦਾ ਇਕ ਪੈਸੇ ਨਾਲ ਭਰਿਆ ਬੈਗ ਗਾਇਬ ਸੀ ਅਤੇ ਉਸ ਦੇ ਮੋਟਰਸਾਈਕਲ ਦੀ ਚਾਬੀ ਵੀ ਉਸ ਵਿਚ ਨਹੀਂ ਸੀ। ਨੌਜਵਾਨ ਦੀ ਕੁੱਟਮਾਰ ਹੁੰਦਿਆਂ ਵੇਖ ਕੁਝ ਸਥਾਨਕ ਲੋਕਾਂ ਵੱਲੋਂ ਆ ਕੇ ਨੌਜਵਾਨ ਦਾ ਬਚਾਅ ਕੀਤਾ ਜਾਂਦਾ ਹੈ ਅਤੇ ਉਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਾਂਦਾ ਹੈ। ਫਿਲਹਾਲ ਪੀੜਤ ਨੌਜਵਾਨ ਸਥਾਨਕ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ। ਦੂਜੇ ਪਾਸੇ ਡਿਉਟੀ 'ਤੇ ਤਾਇਨਾਤ ਡਾਕਟਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਕੁਝ ਨੌਜਵਾਨਾਂ ਵੱਲੋਂ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਪੀੜਤ ਨੌਜਵਾਨ ਦੀ ਐੱਮ. ਐੱਲ. ਆਰ. ਕੱਟ ਕੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ, ਜਿਸ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ। ਉਹ ਅਮਲ ਦੇ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ - ਮੁੜ ਠੰਡੇ ਬਸਤੇ 'ਚ ਪਈ ਪੰਜਾਬ ਨੂੰ ਲੈ ਕੇ ਭਾਜਪਾ ਦੀ ਇਹ ਯੋਜਨਾ, ਸ਼ੁਰੂ ਹੋਈ ਨਵੀਂ ਚਰਚਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani