ਮੋਹਾਲੀ 'ਚ ਨੌਜਵਾਨਾਂ ਦੀ ਸ਼ਰੇਆਮ ਗੁੰਡਾਗਰਦੀ, ਬੇਰਹਿਮੀ ਨਾਲ ਕੁੱਟਿਆ ਮੁੰਡਾ (ਵੀਡੀਓ)

Wednesday, Sep 25, 2019 - 09:54 AM (IST)

ਮੋਹਾਲੀ : ਮੋਹਾਲੀ ਦੇ ਫੇਜ਼-7 'ਚ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਕੁਝ ਨੌਜਵਾਨਾਂ ਵਲੋਂ ਦੁਕਾਨ 'ਤੇ ਕੰਮ ਕਰਦੇ ਇਕ ਮੁੰਡੇ ਦੀ ਕੁੱਟਮਾਰ ਕੀਤੀ ਗਈ। ਇਸ ਘਟਨਾ ਦੌਰਾਨ ਮੁੰਡੇ ਦਾ ਨੱਕ ਟੁੱਟ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ, ਜਿਸ ਨੂੰ ਹਸਪਤਾਲ 'ਚ ਭਰਤੀ ਕਰਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਕੁਝ ਨੌਜਵਾਨ ਅਚਾਨਕ ਦੁਕਾਨ 'ਚ ਦਾਖਲ ਹੋਏ ਅਤੇ ਬਦਮਾਸ਼ੀ ਕਰਦੇ ਹੋਏ ਦੁਕਾਨ 'ਚ ਕੰਮ ਕਰਦੇ ਮੁੰਡੇ ਨੂੰ ਬੁਰੀ ਤਰ੍ਹਾਂ ਕੁੱਟਣ ਲੱਗ ਪਏ।

ਸਿਰਫ ਇੰਨਾ ਹੀ ਨਹੀਂ, ਉਨ੍ਹਾਂ ਨੇ ਦੁਕਾਨ ਦੇ ਸ਼ੀਸ਼ੇ ਵੀ ਤੋੜ ਦਿੱਤਾ। ਹਮਲਾ ਕਰਨ ਵਾਲੇ ਨੌਜਵਾਨਾਂ ਨੇ ਮੁੰਡੇ 'ਤੇ ਗੰਭੀਰ ਦੋਸ਼ ਲਾਏ ਹਨ, ਜਿਨ੍ਹਾਂ ਨੂੰ ਮੁੰਡੇ ਨੂੰ ਖਾਰਜ ਕੀਤਾ ਹੈ। ਫਿਲਹਾਲ ਪੀੜਤ ਮੁੰਡੇ ਦਾ ਇਲਾਜ ਹਸਪਤਾਲ 'ਚ ਚੱਲ ਰਿਹਾ ਹੈ ਅਤੇ ਪੁਲਸ ਵਲੋਂ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News