ਪੰਜਾਬ : ਪੇਸ਼ੀ ਲਈ ਲਿਆਂਦੇ ਮੁੰਡੇ ਨੇ ਮਾਰ''ਤੀ ਤੀਜੀ ਮੰਜ਼ਿਲ ਤੋਂ ਛਾਲ ਤੇ ਫਿਰ...
Thursday, May 21, 2026 - 04:13 PM (IST)
ਗੁਰਦਾਸਪੁਰ(ਹਰਮਨ): ਗੁਰਦਾਸਪੁਰ ਦੇ ਕੋਰਟ ਕੰਪਲੈਕਸ 'ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੇਸ਼ੀ ਲਈ ਲਿਆਂਦੇ ਇੱਕ ਦੋਸ਼ੀ ਨੇ ਅਚਾਨਕ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਘਟਨਾ ਵਿੱਚ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਰੁਣ ਗਿੱਲ (28) ਵਾਸੀ ਪਿੰਡ ਮਹਿਤਾਬਪੁਰ, ਸਬ ਡਿਵਿਜ਼ਨ ਮੁਕੇਰੀਆਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
ਡੀਐਸਪੀ ਸ਼ਾਹਬਾਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੋਸ਼ੀ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਵਿੱਚ ਚੋਰੀ ਦਾ ਮਾਮਲਾ ਦਰਜ ਸੀ। ਪੁਲਸ ਵੱਲੋਂ ਉਸਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕੋਰਟ ਕੰਪਲੈਕਸ ਲਿਆਂਦਾ ਗਿਆ ਸੀ, ਜਿੱਥੇ ਉਸਨੇ ਅਚਾਨਕ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
