ਪੰਜਾਬ ''ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ ''ਚ ਘੇਰ ਕੇ ਮਾਰੀਆਂ ਗੋਲ਼ੀਆਂ

Saturday, Jun 13, 2026 - 07:54 PM (IST)

ਪੰਜਾਬ ''ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ ''ਚ ਘੇਰ ਕੇ ਮਾਰੀਆਂ ਗੋਲ਼ੀਆਂ

ਕਪੂਰਥਲਾ (ਓਬਰਾਏ)- ਕਪੂਰਥਲਾ ਜ਼ਿਲ੍ਹੇ ਦੇ ਚੱਕੋਕੀ ਮੰਡ ਖੇਤਰ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਹਮਲਾਵਰਾਂ ਨੇ ਖੇਤਾਂ 'ਚ ਕੰਮ ਕਰਕੇ ਵਾਪਸ ਆ ਰਹੇ ਇਕ ਨੌਜਵਾਨ 'ਤੇ ਕਥਿਤ ਤੌਰ 'ਤੇ ਗੋਲ਼ੀਆਂ ਚਲਾਈਆਂ। ਇੰਨਾ ਹੀ ਨਹੀਂ ਫਿਰ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ

ਖੇਤਾਂ ਤੋਂ ਪਰਤਦਿਆਂ ਹੋਇਆ ਹਮਲਾ 
ਜ਼ਖ਼ਮੀ ਨੌਜਵਾਨ ਜੋਬਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਚੱਕੋਕੀ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਖੇਤਾਂ ਤੋਂ ਕੰਮ ਖ਼ਤਮ ਕਰਕੇ ਵਾਪਸ ਆ ਰਿਹਾ ਸੀ। ਉਸ ਦੇ ਦੋਸਤ ਕਾਰ ਵਿਚ ਸਨ ਜਦਕਿ ਉਹ ਖ਼ੁਦ ਟਰੈਕਟਰ ਚਲਾ ਰਿਹਾ ਸੀ। ਰਾਏਪੁਰ ਅਰਾਈਆਂ ਨੇੜੇ ਕੁਝ ਅਣਪਛਾਤੇ ਵਿਅਕਤੀ ਮੋਟਰਸਾਈਕਲਾਂ ਅਤੇ ਵਾਹਨਾਂ 'ਤੇ ਆਏ। 

PunjabKesari

ਇਹ ਵੀ ਪੜ੍ਹੋ: ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ

ਪਹਿਲਾਂ ਕੀਤੀ ਫਾਇਰਿੰਗ ਫਿਰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ 
ਪੀੜਤ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਉਸ ਦੇ ਸਾਥੀਆਂ ਦੀ ਕਾਰ 'ਤੇ ਅਤੇ ਫਿਰ ਉਸ ਦੇ ਟਰੈਕਟਰ 'ਤੇ ਗੋਲ਼ੀਆਂ ਚਲਾਈਆਂ। ਜਦੋਂ ਉਹ ਆਪਣੀ ਜਾਨ ਬਚਾਉਣ ਲਈ ਭੱਜਿਆ ਤਾਂ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਮਲੇ ਤੋਂ ਬਾਅਦ ਨੌਜਵਾਨ ਦੇ ਦੋਸਤਾਂ ਅਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ। ਹਸਪਤਾਲ 'ਚ ਡਾਕਟਰਾਂ ਦੀ ਟੀਮ ਉਸ ਦਾ ਇਲਾਜ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ

ਦਿਨ-ਦਿਹਾੜੇ ਹੋਈ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਡਰ ਅਤੇ ਚਿੰਤਾ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਸੁਰੱਖਿਆ ਸਥਿਤੀ 'ਤੇ ਸਵਾਲ ਖੜ੍ਹੇ ਕਰਦੀਆਂ ਹਨ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਢਿੱਲਵਾਂ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਕਿਹਾ ਕਿ ਪੁਲਸ ਨੂੰ ਝਗੜਾ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਇਕ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਨੇ ਕਿਹਾ ਕਿ ਗੋਲੀਬਾਰੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪੁਲਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News