ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
Sunday, Jun 21, 2026 - 06:25 PM (IST)
ਪਟਿਆਲਾ (ਬਲਜਿੰਦਰ)-ਪਟਿਆਲਾ ਸ਼ਹਿਰ ਦੇ 22 ਨੰਬਰ ਫਾਟਕ ’ਤੇ ਬੀਤੀ ਰਾਤ ਮਾਮੂਲੀ ਰੰਜਿਸ਼ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਯੰਕ (17) ਨਿਵਾਸੀ ਨਰੂਗਪੁਰ, ਬਿਜਨੌਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਉਹ ਆਪਣੇ ਭਰਾ ਗੋਲੂ ਸਮੇਤ ਜੱਗੀ ਸਵੀਟਸ ’ਤੇ ਕੰਮ ਕਰਦਾ ਸੀ। ਪੁਲਸ ਨੇ ਇਸ ਮਾਮਲੇ ਵਿਚ ਮਯੰਕ ਦੇ ਪਿਤਾ ਰਜਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ 9 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚ ਕੁਝ ਅਣਪਛਾਤੇ ਵਿਅਕਤੀ ਵੀ ਸ਼ਾਮਲ ਹਨ। ਉਨ੍ਹਾਂ ਵਿਚੋਂ ਕੁਝ ਨੂੰ ਰਾਊਂਡਅਪ ਵੀ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
ਜਾਣਕਾਰੀ ਮੁਤਾਬਕ ਹਮਲਾ ਕਰਨ ਵਾਲਾ ਵੀ ਉਸੀ ਥਾਂ ’ਤੇ ਕੰਮ ਕਰਦਾ ਸੀ ਅਤੇ ਉੱਥੇ ਕਿਸੇ ਗੱਲ ਨੂੰ ਲੈ ਕੇ ਰੰਜਿਸ਼ ਹੋ ਗਈ ਸੀ। ਜਦੋਂ ਬੀਤੀ ਰਾਤ ਮਯੰਕ ਆਪਣੇ ਭਰਾ ਗੋਲੂ ਨਾਲ ਆਪਣੇ ਅਜੀਤ ਨਗਰ ਦੇ ਕਿਰਾਏ ਦੇ ਮਕਾਨ ਵਿਚ ਜਾ ਰਿਹਾ ਸੀ ਤਾਂ ਉਸ ਨੂੰ ਮੋਟਰਸਾਈਕਲਾਂ ’ਤੇ ਆਏ ਵਿਅਕਤੀਆਂ ਨੇ ਤਲਵਾਰਾਂ ਅਤੇ ਲਾਠੀਆਂ ਨਾਲ ਘੇਰ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਆਉਂਦੇ ਹੀ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ
ਆਪਣੀ ਜਾਨ ਬਚਾਉਣ ਲਈ ਉਹ ਇਕ ਦੁਕਾਨ ਵਿਚ ਲੁਕਿਆ, ਜਿੱਥੋਂ ਬਾਹਰ ਕੱਢ ਕੇ ਮਯੰਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਮਯੰਕ ਦੇ ਭਰਾ ਗੋਲੂ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫ਼ਲ ਨਹੀਂ ਹੋ ਸਕਿਆ ਅਤੇ ਹਮਲਾਵਰਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ। ਫਿਲਹਾਲ ਪੁਲਸ ਨੇ ਕੇਸ ਦਰਜ ਕਰਕੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦਾ ਕੁਝ ਹਿੱਸਾ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋ ਗਿਆ ਹੈ।
ਇਹ ਵੀ ਪੜ੍ਹੋ:ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਦਾ ਹੋਇਆ ਦਿਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
