ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ

Saturday, Aug 08, 2026 - 06:43 PM (IST)

ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ

ਫਤਿਹਗੜ੍ਹ ਸਾਹਿਬ (ਵਿਪਨ)- ਸਰਹਿੰਦ ਸ਼ਹਿਰ ਤੋਂ ਡੇਰਾ ਮੀਰ ਮੀਰਾ ਨੂੰ ਜਾਂਦੀ ਸੜਕ 'ਤੇ ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਨੂੰ ਲੈ ਕੇ ਇਕ 18 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਰਹਿੰਦ ਸ਼ਹਿਰ ਦੇ ਰਹਿਣ ਵਾਲੇ ਅੰਕੁਸ਼ ਵਜੋਂ ਹੋਈ ਹੈ, ਜੋਕਿ ਯੂਨੀਵਰਸਿਟੀ 'ਚ ਬੀ. ਏ. ਦੇ ਦੂਜੇ ਸਾਲ ਦਾ ਵਿਦਿਆਰਥੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਫੋਰੈਂਸਿਕ ਟੀਮ ਅਤੇ ਪੁਲਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮਾਮਲੇ ਬਾਰੇ ਜਾਣਕਾਰੀ ਦਿੰਦੇ ਥਾਣਾ ਫਤਿਹਗੜ੍ਹ ਸਾਹਿਬ ਦੇ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 4 ਵਜੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋਈ ਸੀ, ਜੋ ਦੇਰ ਰਾਤ ਦੋਬਾਰਾ ਵੱਡੀ ਲੜਾਈ 'ਚ ਬਦਲ ਗਈ। ਪੁਲਸ ਨੇ ਮ੍ਰਿਤਕ ਦੇ ਚਚੇਰੇ ਭਰਾ ਰਣਜੋਧ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਕੇ 4 ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕਰ ਲਿਆ ਹੈ ਅਤੇ ਗ੍ਰਿਫ਼ਤਾਰੀ ਦੀ ਪ੍ਰਕਿਰਿਆ ਜਾਰੀ ਹੈ।

PunjabKesari

ਇਹ ਵੀ ਪੜ੍ਹੋ:  BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ

PunjabKesari

ਦੂਜੇ ਪਾਸੇ ਮ੍ਰਿਤਕ ਦੀ ਮਾਂ ਰਾਧਾ ਨੇ ਦੱਸਿਆ ਕਿ ਅੰਕੁਸ਼ ਦੁਪਹਿਰ ਕਰੀਬ 3 ਵਜੇ ਘਰੋਂ ਦਹੀਂ ਲੈਣ ਗਿਆ ਸੀ। ਸ਼ਾਮ 5 ਵਜੇ ਉਹ ਆਪਣੇ ਪਿਤਾ ਕੋਲ ਮੋਟਰਸਾਈਕਲ 'ਚ ਤੇਲ ਪਵਾਉਣ ਲਈ 50 ਰੁਪਏ ਲੈਣ ਆਇਆ ਸੀ, ਜਿਸ ਤੋਂ ਬਾਅਦ ਉਸ ਦੇ ਪਿਤਾ ਨੇ ਉਸ ਨੂੰ ਘਰ ਜਾਣ ਲਈ ਕਿਹਾ। ਰਾਤ ਕਰੀਬ ਸਾਢੇ 8 ਵਜੇ ਪਰਿਵਾਰ ਨੂੰ ਫੋਨ ਆਇਆ ਕਿ ਅੰਕੁਸ਼ ਦੇ ਸੱਟਾਂ ਵੱਜੀਆਂ ਹਨ ਅਤੇ ਉਸ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਜਾਇਆ ਗਿਆ ਹੈ। ਜਦੋਂ ਪਰਿਵਾਰ ਮੌਕੇ 'ਤੇ ਪਹੁੰਚਿਆ ਤਾਂ ਪਤਾ ਲੱਗਿਆ ਕਿ ਅੰਕੁਸ਼ ਦੀ ਮੌਤ ਹੋ ਚੁੱਕੀ ਹੈ। ਅੰਕੁਸ਼ ਦੇ ਪਿਤਾ ਮੂਨਾ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News