ਬਿਜਲੀ ਦੇ ਟਾਵਰ ''ਤੇ ਜਾ ਚੜ੍ਹਿਆ ਮੁੰਡਾ, ਸੱਦਣੀ ਪੈ ਗਈ ਫ਼ੋਰਸ

Wednesday, Feb 26, 2025 - 03:32 PM (IST)

ਬਿਜਲੀ ਦੇ ਟਾਵਰ ''ਤੇ ਜਾ ਚੜ੍ਹਿਆ ਮੁੰਡਾ, ਸੱਦਣੀ ਪੈ ਗਈ ਫ਼ੋਰਸ

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਸੀਡ ਫਾਰਮ ਵਿਚ ਅੱਜ ਇਕ ਨੌਜਵਾਨ ਖ਼ੁਦਕੁਸ਼ੀ ਕਰਨ ਲਈ ਬਿਜਲੀ ਦੇ ਟਾਵਰ 'ਤੇ ਜਾ ਚੜ੍ਹਿਆ। ਜਦੋਂ ਇਸ ਬਾਰੇ ਆਲੇ-ਦੁਆਲੇ ਦੇ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਲਾਡੋਵਾਲ ਦੀ ਪੁਲਸ ਨੂੰ ਦਿੱਤੀ। ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਗੁਰਸ਼ਿੰਦਰ ਕੌਰ ਪੁਲਸ ਫ਼ੋਰਸ ਦੇ ਨਾਲ ਤੁਰੰਤ ਮੌਕੇ 'ਤੇ ਪਹੁੰਚੇ। 

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, ਲੋਕ ਸਭਾ ਸੈਸ਼ਨ 'ਚ ਹਿੱਸਾ ਲੈਣ ਬਾਰੇ ਆਈ ਅਹਿਮ ਅਪਡੇਟ

ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਬਿਜਲੀ ਦੇ ਟਾਵਰ ਤੋਂ ਨੌਜਵਾਨ ਨੂੰ ਉਤਾਰਨ ਲਈ ਪੁਲਸ ਨੇ ਮੌਕੇ 'ਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੀ ਟੀਮ ਨੂੰ ਵੀ ਬੁਲਾਇਆ। ਉਨ੍ਹਾਂ ਦੱਸਿਆ ਕਿ ਨੌਜਵਾਨ ਨੂੰ ਸਮਝਾ ਕੇ ਹੇਠਾਂ ਉਤਾਰਿਆ ਗਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਛਾਣ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਗੁਰਦਾਸਪੁਰ ਵਜੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਿਮਾਗੀ ਤੌਰ 'ਤੇ ਪਰੇਸ਼ਾਨ ਹੈ। ਇਸ ਮਗਰੋਂ ਪੁਲਸ ਵੱਲੋਂ ਉਕਤ ਨੌਜਵਾਨ ਨੂੰ ਥਾਣਾ ਲਾਡੋਵਾਲ ਵਿਚ ਲਿਜਾਇਆ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਨੌਜਵਾਨ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News