IELTS ਲਈ ਫ਼ੀਸਾਂ ਭਰਵਾ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਨੌਜਵਾਨ ਨੇ ਗਲੇ ਲਗਾਈ ਮੌਤ

05/21/2022 4:49:14 PM

ਮੋਗਾ (ਗੋਪੀ ਰਾਊਕੇ) : ਪੁਲਸ ਚੌਂਕੀ ਲੋਪੋਂ ਅਧੀਨ ਪੈਂਦੇ ਪਿੰਡ ਮੀਨੀਆਂ ਦੇ ਦਿਲਪ੍ਰੀਤ ਸਿੰਘ ਨੇ ਆਪਣਾ ਪਿਆਰ ਪ੍ਰਵਾਨ ਨਾ ਚੜ੍ਹਦਾ ਦੇਖ ਕੇ ਖ਼ੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਤੋਂ ਪਹਿਲਾਂ ਦਿਲਪ੍ਰੀਤ ਨੇ ਦੁਖੀ ਹੋ ਕੇ ਖ਼ੁਦਕੁਸ਼ੀ ਨੋਟ ਲਿਖਿਆ ਸੀ ਜਿਸਦੀ ਵੀਡੀਓ ਬਣਾ ਕੇ ਪਹਿਲਾਂ ਆਪਣੇ ਪਿਤਾ ਨੂੰ ਭੇਜੀ ਅਤੇ ਫਿਰ ਕੋਈ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨਾਲ ਬੈਠਕ ਮਗਰੋਂ ਐਕਸ਼ਨ 'ਚ ਸਿੱਖਿਆ ਵਿਭਾਗ, ਸਕੂਲ ਮੁਖੀਆਂ ਨੂੰ ਜਾਰੀ ਕੀਤੇ ਪੱਤਰ

ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਸਾਡੇ ਮੁੰਡੇ ਦਿਲਪ੍ਰੀਤ ਸਿੰਘ ਦੇ ਪਿੰਡ ਲੋਪੋਂ ਦੀ ਇਕ ਕੁੜੀ ਦੇ ਨਾਲ ਕਥਿਤ ਤੌਰ ’ਤੇ ਪ੍ਰੇਮ ਸਬੰਧ ਸਨ। ਕੁੜੀ ਨੂੰ ਆਈਲੈਟਸ ਕਰਵਾਉਣ ਲਈ ਦਿਲਪ੍ਰੀਤ ਸਿੰਘ ਨੇ ਇਸ ਕਾਰਨ ਫ਼ੀਸਾਂ ਭਰੀਆਂ ਸਨ ਕਿ ਉਹ ਉਕਤ ਕੁੜੀ ਨਾਲ ਵਿਆਹ ਕਰਵਾ ਕੇ ਵਿਦੇਸ਼ ਦੀ ਉਡਾਰੀ ਮਾਰੇਗਾ ਪਰ ਜਦੋਂ ਹੀ ਕੁੜੀ ਨੇ ਆਈਲੈਟਸ ਵਿਚੋਂ ਚੰਗੇ ਬੈਂਡ ਹਾਸਲ ਕਰ ਲਏ ਤਾਂ ਦਿਲਪ੍ਰੀਤ ਸਿੰਘ ਦੇ ਨਾਲ ਕੁੜੀ ਅਤੇ ਪਰਿਵਾਰਕ ਮੈਂਬਰ ਕਥਿਤ ਤੌਰ ’ਤੇ ਵਿਆਹ ਤੋਂ ਆਨਾਕਾਨੀ ਕਰਨ ਲੱਗੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨਾਲ ਬੈਠਕ ਮਗਰੋਂ ਐਕਸ਼ਨ 'ਚ ਸਿੱਖਿਆ ਵਿਭਾਗ, ਸਕੂਲ ਮੁਖੀਆਂ ਨੂੰ ਜਾਰੀ ਕੀਤੇ ਪੱਤਰ

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਕੁਝ ਦਿਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਅਤੇ ਫਿਰ ਉਸਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸਨੂੰ ਪਹਿਲਾਂ ਅਸੀਂ ਨਿਹਾਲ ਸਿੰਘ ਵਾਲਾ ਦੇ ਹਸਪਤਾਲ ਦਾਖ਼ਲ ਕਰਵਾਇਆ ਅਤੇ ਫਿਰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਦਿਲਪ੍ਰੀਤ ਦੀ ਮੌਤ ਹੋ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਕੁੜੀ ਦੇ ਪਰਿਵਾਰ ਅਤੇ ਹੋਰ ਮੈਂਬਰਾਂ ਨੇ ਵੀ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ। ਇਸ ਦੌਰਾਨ ਹੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਸਰਫਰਾਜ ਆਲਮ ਨੇ ਦੱਸਿਆ ਕਿ ਮ੍ਰਿਤਕ ਦੇ ਖ਼ੁਦਕੁਸ਼ੀ ਨੋਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਬੱਧਨੀ ਕਲਾਂ ਵਿਚ ਗੁਰਮੀਤ ਕੌਰ, ਪਰਮਜੀਤ ਕੌਰ ਅਤੇ ਰਾਜਵੀਰ ਸਿੰਘ ਵਿਰੁੱਧ 306, 506 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:  PM ਮੋਦੀ ਨਾਲ ਮੁਲਾਕਾਤ ਕਰਨਗੇ ਸੁਨੀਲ ਜਾਖੜ, ਵੱਡੀ ਜ਼ਿੰਮੇਵਾਰੀ ਸੌਂਪਣ ਦੇ ਮੂਡ ’ਚ ਭਾਜਪਾ

ਨੋਟ :ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News