''ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ'', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

Sunday, Jul 19, 2026 - 12:09 PM (IST)

''ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ'', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ...

ਨੰਗਲ (ਸੈਣੀ)-ਲੁਧਿਆਣਾ ਤੋਂ ਨੰਗਲ ਆਏ ਇਕ ਨੌਜਵਾਨ ਵੱਲੋਂ ਐੱਮ. ਪੀ. ਦੀ ਕੋਠੀ ਨੇੜੇ ਨੰਗਲ ਹਾਈਡਲ ਨਹਿਰ ਵਿਚ ਕਥਿਤ ਤੌਰ ’ਤੇ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਨੰਗਲ ਥਾਣੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਰਾਮ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਸਿੰਘ ਬੀਤੀ ਰਾਤ ਆਪਣੇ ਘਰ ਲੁੋਧਿਆਣਾ ਤੋਂ ਕਾਰ ਲੈ ਕੇ ਨਿਕਲਿਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert

ਸਵੇਰੇ ਕਰੀਬ 5 ਵਜੇ ਉਸ ਨੇ ਨੰਗਲ ਦੀ ਐੱਮ. ਪੀ. ਦੀ ਕੋਠੀ ਨੇੜੇ ਤੋਂ ਆਪਣੇ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਕਿ "ਮੈਨੂੰ ਲੱਭ ਲੈਣਾ, ਮੇਰੀ ਕਾਰ ਐੱਮ. ਪੀ. ਦੀ ਕੋਠੀ ਨੇੜੇ ਖੜ੍ਹੀ ਹੈ।" ਇਸ ਤੋਂ ਬਾਅਦ ਉਸ ਨੇ ਪੁਲ ਕੋਲ ਆਪਣੀਆਂ ਚੱਪਲਾਂ ਉਤਾਰੀਆਂ ਅਤੇ ਕਥਿਤ ਤੌਰ 'ਤੇ ਨਹਿਰ ਵਿਚ ਛਾਲ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਾ, ਉਹ ਤੁਰੰਤ ਨੰਗਲ ਪਹੁੰਚੇ ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ।

ਇਹ ਵੀ ਪੜ੍ਹੋ: ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ

ਏ. ਐੱਸ. ਆਈ. ਬਲਰਾਮ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਅੰਮ੍ਰਿਤਪਾਲ ਦੀ ਲਾਸ਼ ਗੂੰਗਵਾਲ ਨੇੜੇ ਤੋਂ ਬਰਾਮਦ ਕਰ ਲਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਪੋਸਟਮਾਰਟਮ ਕਰਵਾ ਕੇ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ ਗਈ।

ਇਹ ਵੀ ਪੜ੍ਹੋ: ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ ਮਾਸਟਰਮਾਈਂਡ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News