ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ
Sunday, Jun 08, 2025 - 12:51 PM (IST)

ਬਰਨਾਲਾ (ਪੁਨੀਤ)- ਬਰਾਨਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸੁਖਪੁਰਾ ਵਿਚ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ (20) ਸਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦਾ ਵੀਜ਼ਾ ਰਿਫ਼ਿਊਜ਼ ਹੋਣ ਕਾਰਨ ਨੌਜਵਾਨ ਨੇ ਮੌਤ ਨੂੰ ਗਲੇ ਲਗਾਇਆ ਹੈ। ਦਿਲਪ੍ਰੀਤ ਸਿੰਘ ਨੇ ਕੈਨੇਡਾ ਜਾਣ ਲਈ ਫਾਈਲ ਲਗਾਈ ਸੀ ਅਤੇ ਵੀਜ਼ਾ ਰਿਫ਼ਿਊਜ਼ ਹੋਣ ਕਾਰਨ ਉਕਤ ਨੌਜਵਾਨ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਅੱਜ ਨੌਜਵਾਨ ਨੇ ਘਰ ਵਿਚ ਪਈ 12 ਬੋਰ ਦੀ ਬੰਦੂਕ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਲਈ ਲਈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦੀ ਭੈਣ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਈ ਸੀ ਅਤੇ ਦਿਲਪ੍ਰੀਤ ਨੇ ਵੀ ਕੈਨੇਡਾ ਜਾਣ ਲਈ ਫਾਈਲ ਲਗਾਈ ਹੋਈ ਸੀ। ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦਾ ਪਿਤਾ ਆਮ ਆਦਮੀ ਪਾਰਟੀ ਦਾ ਬਲਾਕ ਪ੍ਰਧਾਨ ਹੈ ਅਤੇ ਦੁੱਧ ਵੇਚਣ ਦਾ ਕੰਮ ਕਰਦਾ ਹੈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e