ਵਾਟਰ ਵਰਕਸ ’ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Thursday, Jul 25, 2024 - 03:41 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਪਿੰਡ ਧਨੌਲਾ ਖੁਰਦ ਵਿਖੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਇਕ ਨੌਜਵਾਨ ਵੱਲੋਂ ਵਾਟਰ ਵਰਕਸ ’ਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੰਡਾਆਇਆ ਪੁਲਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮਿੱਠੂ ਸਿੰਘ (30) ਪੁੱਤਰ ਮਹਿੰਦਰ ਸਿੰਘ ਵਾਸੀ ਧਨੌਲਾ ਖੁਰਦ ਜੋ ਦਿਮਾਗੀ ਤੌਰ ’ਤੇ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਆਪਣੇ ਘਰ ਨੇੜੇ ਵਾਟਰ ਵਰਕਸ ’ਚ ਪਹੁੰਚ ਕੇ ਦਰੱਖਤ ਨਾਲ ਰੱਸੀ ਬੰਨ੍ਹ ਕੇ ਆਪਣੇ ਆਪ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।
ਇਹ ਖ਼ਬਰ ਵੀ ਪੜ੍ਹੋ - 3 ਧੀਆਂ ਦੇ ਪਿਓ ਨੇ ਪਤਨੀ ਦੀ ਸਹੇਲੀ ਨਾਲ ਮਿਟਾਈ ਹਵਸ, ਫ਼ਿਰ ਵੀਡੀਓ ਬਣਾ ਕੇ...
ਉਨ੍ਹਾਂ ਦੱਸਿਆ ਕਿ ਕਿ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਪੁਲਸ ਨੇ ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰ ਕੇ ਪੋਸਟਮਾਰਟਮ ਉਪਰੰਤ ਮ੍ਰਿਤਕ ਮਿੱਠੂ ਸਿੰਘ ਦੀ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8