ਕੁੜੀ ਪਿੱਛੇ ਰੁਲਿਆ ਮਾਪਿਆਂ ਦਾ ਜਵਾਨ ਪੁੱਤ, ਮੰਮੀ I Am Sorry...ਲਿਖ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
Monday, Feb 10, 2025 - 03:19 PM (IST)
![ਕੁੜੀ ਪਿੱਛੇ ਰੁਲਿਆ ਮਾਪਿਆਂ ਦਾ ਜਵਾਨ ਪੁੱਤ, ਮੰਮੀ I Am Sorry...ਲਿਖ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ](https://static.jagbani.com/multimedia/2025_2image_15_19_4359549506.jpg)
ਜਲੰਧਰ- ਜਲੰਧਰ ਵਿਖੇ ਲੈਦਰ ਕੰਪਲੈਕਸ ਦੇ ਕੋਲ ਸਰਜੀਕਲ ਕੰਪਲੈਕਸ ਵਿਚ ਇਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਨੌਜਵਾਨ ਨੇ ਹੈਲੋ ਮੈਂ ਸੁਸਾਈਡ ਕਰ ਰਿਹਾ ਹਾਂ, ਮੰਮੀ ਆਈ ਐਮ ਸੌਰੀ...ਲਿਖੇ ਕੇ ਮੌਤ ਨੂੰ ਗਲੇ ਲਗਾ ਲਿਆ। ਉਕਤ ਨੌਜਵਾਨ ਦੇ ਮਾਤਾ-ਪਿਤਾ ਕਿਸੇ ਕੰਮ ਲਈ ਰਾਤ ਨੂੰ ਘਰੋਂ ਬਾਹਰ ਗਏ ਹੋਏ ਸਨ। ਜਦੋਂ ਉਹ ਘਰ ਵਾਪਸ ਆਏ ਤਾਂ ਵੇਖਿਆ ਕਿ ਅੰਦਰੋਂ ਦਰਵਾਜ਼ਾ ਬੰਦ ਸੀ ਅਤੇ ਨੌਜਵਾਨ ਦਾ ਪਿਤਾ ਗੇਟ ਟੱਪ ਕੇ ਅੰਦਰ ਦਾਖ਼ਲ ਹੋਇਆ।
ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਹਰੀਸ਼ ਦੇ ਰੂਪ ਵਿਚ ਹੋਈ ਹੈ ਅਤੇ ਉਸ ਦੇ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਉਕਤ ਨੋਟ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਜਵਾਨ ਬੇਟੇ ਦੀ ਮੌਤ ਤੋਂ ਬਾਅਦ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਰੀਸ਼ ਦੇ ਦੋਸਤ ਸੋਨੂੰ ਨੇ ਦੱਸਿਆ ਕਿ ਉਸ ਦੇ ਕੋਲੋਂ ਜੋ ਸੁਸਾਈਡ ਨੋਟ ਮਿਲਿਆ ਹੈ, ਉਸ 'ਤੇ ਕਿਸੇ ਕੁੜੀ ਦਾ ਨਾਂ ਲਿਖਿਆ ਹੋਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੇ ਇਸ ਇਲਾਕੇ 'ਚ ਹੋਈ ਬੇਅਦਬੀ
ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਨੇ ਸੁਸਾਈਡ ਨੋਟ ਵਿੱਚ ਲਿਖਿਆ, ਹੈਲੋ ਮੈਂ ਖ਼ੁਦਕੁਸ਼ੀ ਕਰ ਰਿਹਾ ਹਾਂ, ਮੰਮੀ ਆਈ ਐਮ ਸੌਰੀ...ਮਨੀਸ਼ਾ ਨੂੰ ਸਜ਼ਾ ਜ਼ਰੂਰ ਦੇਣਾ। ਉਸ ਤੋਂ ਬਾਅਦ ਕੁੜੀ ਦਾ ਨੰਬਰ ਲਿਖਿਆ ਹੋਇਆ ਸੀ। ਹਰੀਸ਼ ਦੇ ਪਿਤਾ, ਜੋਕਿ ਮੂਲ ਰੂਪ ਵਿੱਚ ਨੇਪਾਲ ਦੇ ਰਹਿਣ ਵਾਲੇ ਹਨ, ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੇ ਉਨ੍ਹਾਂ ਨੂੰ ਕੁੜੀ ਬਾਰੇ ਦੱਸਿਆ ਹੁੰਦਾ, ਤਾਂ ਮੈਂ ਖ਼ੁਦ ਜਾ ਕੇ ਉਸ ਨਾਲ ਗੱਲ ਕਰਦਾ। ਘੱਟੋ-ਘੱਟ ਪੁੱਤਰ ਤਾਂ ਬਚ ਜਾਂਦਾ। ਇਸ ਦੌਰਾਨ ਪੁਲਸ ਅਧਿਕਾਰੀ ਜੁਗਲ ਵੱਲੋਂ ਸੁਸਾਈਡ ਨੋਟ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਕਤ ਨੌਜਵਾਨ ਨੇ 12ਵੀਂ ਤੱਕ ਦੀ ਪੜ੍ਹਾਈ ਪੂਰੀ ਕਰ ਲਈ ਸੀ ਅਤੇ ਹੁਣ ਉਹ ਕਿਸੇ ਪੈਲੇਸ ਵਿੱਚ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e