ਉਜੜਿਆ ਘਰ, ਹਾਜੀਪੁਰ ''ਚ ਨਸ਼ੇ ਦੀ ਆਦਤ ਨੇ ਲਈ ਨੌਜਵਾਨ ਦੀ ਜਾਨ

Sunday, May 12, 2024 - 01:51 PM (IST)

ਉਜੜਿਆ ਘਰ, ਹਾਜੀਪੁਰ ''ਚ ਨਸ਼ੇ ਦੀ ਆਦਤ ਨੇ ਲਈ ਨੌਜਵਾਨ ਦੀ ਜਾਨ

ਹਾਜੀਪੁਰ (ਜੋਸ਼ੀ)- ਪੁਲਸ ਸਟੇਸ਼ਨ ਤਲਵਾੜਾ ਦੇ ਅਧੀਨ ਪੈਂਦੇ ਇਕ ਪਿੰਡ ਦੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਣ ਨਾਲ ਇਕ ਮਾਂ ਦੀ ਗੋਦ ਸੁੰਨੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ. ਐੱਚ. ਓ. ਤਲਵਾੜਾ ਹਰਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵਾੜਾ ਪੁਲਸ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੂੰ ਦਿੱਤੇ ਬਿਆਨ ’ਚ ਸੁਮਨ ਲਤਾ ਪਤਨੀ ਵਿਨੋਦ ਕੁਮਾਰ ਵਾਸੀ ਪਿੰਡ ਨਮੋਲੀਹਾਰ ਨੇ ਦੱਸਿਆ ਕਿ ਮੇਰਾ ਲੜਕਾ ਪੁਨੀਤ ਕੁਮਾਰ ਸ਼ੰਟੀ, ਜੋ ਨਸ਼ਾ ਕਰਨ ਦਾ ਆਦੀ ਸੀ ਅਤੇ 10 ਮਈ ਨੂੰ ਨਸ਼ਾ ਛੁਡਾਓ ਕੇਂਦਰ ਤੋਂ ਘਰ ਆਇਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼

ਸੁਮਨ ਨੇ ਅੱਗੇ ਦੱਸਿਆ ਕਿ ਅੱਜ ਸਵੇਰੇ ਜਦੋਂ ਮੈਂ ਪੁਨੀਤ ਕੁਮਾਰ ਨੂੰ ਚਾਹ ਦੇਣ ਗਈ ਤਾਂ ਦੇਖਿਆ ਪੁਨੀਤ ਕੁਮਾਰ ਮੰਜੇ ਤੋਂ ਥੱਲੇ ਡਿੱਗਿਆ ਹੋਇਆ ਸੀ ਅਤੇ ਉਲਟੀਆਂ ਕਰ ਰਿਹਾ ਸੀ, ਜਿਸ ਨੂੰ ਤੁਰੰਤ ਹਸਪਤਾਲ ਲਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਤਲਵਾੜਾ ਪੁਲਸ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ 174 ਦੀ ਕਾਰਵਾਈ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਅਸ਼ਲੀਲ ਫ਼ਿਲਮਾਂ ਵੇਖਣੀਆਂ ਨੌਜਵਾਨ ਨੂੰ ਪਈਆਂ ਮਹਿੰਗੀਆਂ, ਆਨਲਾਈਨ ਮਿਲੇ ਨੰਬਰ ਨੇ ਫਸਾਇਆ ਕਸੂਤਾ, ਫਿਰ ਹੋਟਲ ’ਚ ਹੋਇਆ...

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News