ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ, ਅਮਰੀਕਾ ''ਚ ਆਦਮਪੁਰ ਦੇ ਨੌਜਵਾਨ ਦੀ ਮੌਤ

09/22/2023 6:44:56 PM

ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਦੇ ਨੇੜਲੇ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ, ਜਿਸ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਪਈ ਹੈ0। ਪਿੰਡ ਪਧਿਆਣਾ ਦੇ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਕਰੀਬ 6 ਮਹੀਨੇ ਪਹਿਲਾਂ 40 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ (ਅਮਰੀਕਾ) ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। 

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼

20 ਸਤੰਬਰ ਨੂੰ ਕਰੀਬ 10 ਵਜੇ ਅਮਰੀਕਾ ਤੋਂ ਦਮਨਜੋਤ ਸਿੰਘ ਦੇ ਘਰ ਵਾਲਿਆ ਨੂੰ ਫੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਮਨਜੋਤ ਸਿੰਘ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦਮਨਜੋਤ ਸਿੰਘ ਆਪਣੇ ਪਿੱਛੇ ਆਪਣੇ ਮਾਤਾ ਅਤੇ ਆਪਣੀ ਇਕ ਭੈਣ ਨੂੰ ਛੱਡ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਮਨਜੋਤ ਸਿੰਘ ਦਾ ਪਿਤਾ ਬਲਬੀਰ ਸਿੰਘ ਟ੍ਰੈਫਿਕ ਪੁਲਸ ਲੁਧਿਆਣਾ ਵਿੱਚ ਲੱਗੇ ਹੋਏ ਹਨ ਅਤੇ ਕੁਝ ਦਿਨ ਪਹਿਲਾਂ ਹੀ ਉਸ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਉਹ ਜੇਰੇ ਇਲਾਜ ਹਨ।   

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

shivani attri

This news is Content Editor shivani attri