ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ

04/05/2024 6:35:31 PM

ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ-ਨੰਗਲ ਰੋਡ ਪਿੰਡ ਗੜ੍ਹੀ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਮੋਟਰਸਾਈਕਲ ਸਵਾਰ 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਇਆ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮਿਲੀ ਜਾਣਕਾਰੀ ਅਨੁਸਾਰ ਹਰਮਨਜੀਤ ਸਿੰਘ (18) ਪੁੱਤਰ ਬਲਵੀਰ ਸਿੰਘ ਪਿੰਡ ਸ਼ਾਹਪੁਰ ਆਪਣੇ ਚਚੇਰੇ ਭਰਾ ਨਰਿੰਦਰ ਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਪਲੈਟੀਨਾ ਮੋਟਰਸਾਈਕਲ PB-24D5725 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਪਿੰਡ ਸ਼ਾਹਪੁਰ ਨੂੰ ਜਾ ਰਹੇ ਸਨ।

PunjabKesari

ਜਦੋਂ ਉਹ ਪਿੰਡ ਗੜੀ ਨੇੜੇ ਪੁਜੇ ਤਾਂ ਦੂਜੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਨੂੰ ਓਵਰਟੇਕ ਦੇ ਚੱਕਰ ਵਿੱਚ ਅਣਪਛਾਤੇ ਵਾਹਨ ਨਾਲ ਟਕਰਾ ਗਏ, ਜਿਸ ਦੇ ਕਾਰਨ ਮੋਟਰਸਾਈਕਲ ਸਵਾਰ ਹਰਮਨਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਉਸ ਦੇ ਚਚੇਰੇ ਭਰਾ ਨਰਿੰਦਰ ਜੀਤ ਸਿੰਘ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ, ਜਿਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਇਥੋਂ ਰੈਫਰ ਕਰ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ: ਧੀ ਨਿਆਮਤ ਦੇ ਜਨਮ ’ਤੇ ਬੋਲੇ CM ਭਗਵੰਤ ਮਾਨ, ‘ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ਼ ਵੰਡਾਉਂਦੀਆਂ ਨੇ’

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News