ਹੋਲੇ-ਮਹੱਲੇ ''ਤੇ ਜਾ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ ਨੌਜਵਾਨ

Thursday, Mar 09, 2023 - 06:46 PM (IST)

ਹੋਲੇ-ਮਹੱਲੇ ''ਤੇ ਜਾ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ ਨੌਜਵਾਨ

ਮਾਛੀਵਾੜਾ ਸਾਹਿਬ (ਟੱਕਰ)- ਹੋਲੇ-ਮਹੱਲੇ ’ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਰਹੇ ਮੋਟਰਸਾਈਕਲ ਸਵਾਰ ਜਰਮਲ ਸਿੰਘ (23) ਵਾਸੀ ਬਹਿਕ ਪਛਾੜੀਆ ਥਾਣਾ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਦੀ ਮੌਤ ਹੋ ਗਈ। ਮ੍ਰਿਤਕ ਦੇ ਸਾਥੀ ਲਵਪ੍ਰੀਤ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਦੋਸਤ ਜਰਮਲ ਸਿੰਘ ਨਾਲ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਹੋਲੇ-ਮਹੱਲੇ ’ਤੇ ਜਾ ਰਹੇ ਸਨ। 

ਬਿਆਨਕਰਤਾ ਅਨੁਸਾਰ ਉਹ ਮੋਟਰਸਾਈਕਲ ਚਲਾ ਰਿਹਾ ਸੀ ਅਤੇ ਜਰਮਲ ਸਿੰਘ ਪਿੱਛੇ ਬੈਠਾ ਸੀ ਕਿ ਮਾਛੀਵਾੜਾ-ਸਰਹਿੰਦ ਨਹਿਰ ਕਿਨਾਰੇ ਅਚਾਨਕ ਇੱਕਦਮ ਟ੍ਰੈਫਿਕ ਆ ਜਾਣ ਕਾਰਨ ਉਸ ਨੇ ਆਪਣੇ ਵਾਹਨ ਦੀ ਬਰੇਕ ਲਗਾ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਦੋਵੇਂ ਡਿੱਗ ਗਏ। ਸੜਕ ’ਤੇ ਡਿੱਗਦਿਆਂ ਹੀ ਦੂਜੇ ਪਾਸਿਓਂ ਆ ਰਿਹਾ ਇਕ ਟਰੱਕ ਜਰਮਲ ਸਿੰਘ ਦੇ ਉੱਪਰ ਜਾ ਚੜ੍ਹਿਆ, ਜਿਸ ਕਾਰਨ ਟਾਇਰ ਹੇਠਾਂ ਸਿਰ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਜ਼ਬਰਦਸਤ ਹੰਗਾਮਾ, ਮੂਸੇਵਾਲਾ ਕਤਲ ਕਾਂਡ 'ਤੇ ਕਾਂਗਰਸ ਨੇ ਕੀਤਾ ਵਾਕਆਊਟ

ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਅਚਨਚੇਤ ਹਾਦਸਾ ਹੈ, ਜਿਸ ਵਿਚ ਕਿਸੇ ਦਾ ਕੋਈ ਕਸੂਰ ਨਹੀਂ। ਪੁਲਸ ਨੇ ਕਿਸੇ ਖਿਲਾਫ਼ ਵੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ। ਨੌਜਵਾਨ ਜਰਮਲ ਸਿੰਘ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਕਿਉਂਕਿ ਉਹ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਦੁਬਈ ਵਿਖੇ ਰੁਜ਼ਗਾਰ ਲਈ ਗਿਆ ਸੀ। ਕੁਝ ਦਿਨ ਪਹਿਲਾਂ ਹੀ ਨੌਜਵਾਨ ਦੁਬਈ ਤੋਂ ਪਰਤਿਆ ਸੀ।

ਇਹ ਵੀ ਪੜ੍ਹੋ : ਜਲੰਧਰ 'ਚ ਵੱਡੀ ਵਾਰਦਾਤ, ਦੁਕਾਨ 'ਤੇ ਬੈਠੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

shivani attri

Content Editor

Related News