ਮੋਟਰਸਾਈਕਲ ਖੰਬੇ ਨਾਲ ਟਕਰਾਉਣ ਨਾਲ ਨੌਜਵਾਨ ਦੀ ਮੌਤ

06/28/2024 6:55:20 PM

ਮੇਹਟੀਆਣਾ (ਸੰਜੀਵ)- ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਸਥਿਤ ਪਿੰਡ ਅੱਤੋਵਾਲ ਤੋਂ ਪੰਡੋਰੀ ਬੀਬੀ ਨੂੰ ਜਾਣ ਵਾਲੀ ਸੜਕ 'ਤੇ ਇਕ ਮੋਟਰਸਾਈਕਲ ਦੇ ਖੰਭੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਸਾਹਿਲ ਕੁਮਾਰ (26) ਪੁੱਤਰ ਅਨਿਲ ਕੁਮਾਰ ਵਾਸੀ ਪਿੰਡ ਪੰਡੋਰੀ ਬੀਬੀ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਸ੍ਰੀ ਕੀਰਤਪੁਰ ਸਾਹਿਬ 'ਚ ਵਾਪਰੇ ਸੜਕ ਹਾਦਸੇ ਨੇ ਵਿਛਾ ਦਿੱਤੇ ਸੱਥਰ, ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਦਰਦਨਾਕ ਮੌਤ

ਜਾਣਕਾਰੀ ਦਿੰਦਿਆਂ ਥਾਣਾ ਮੇਹਟੀਆਣਾ ਤੋਂ ਏ. ਐੱਸ. ਆਈ. ਗੁਲਸ਼ਨ ਕੁਮਾਰ ਨੇ ਦੱਸਿਆ ਕਿ ਸਾਹਿਲ ਕੁਮਾਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਹੁਸ਼ਿਆਰਪੁਰ ਵਿਖੇ ਗਿਆ ਸੀ ਅਤੇ ਬੀਤੀ ਰਾਤ 10 ਵਜੇ ਦੇ ਕਰੀਬ ਉਹ ਆਪਣੇ ਘਰ ਵਾਪਸ ਪਰਤ ਰਿਹਾ ਸੀ। ਰਸਤੇ ਵਿੱਚ ਉਸ ਦਾ ਮੋਟਰਸਾਈਕਲ ਅਚਾਨਕ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਬੇ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਭਰਤੀ ਕਰਵਾ ਦਿੱਤਾ ਹੈ। 

ਇਹ ਵੀ ਪੜ੍ਹੋ- ਅਕਾਲੀ ਦਲ ਵੱਲੋਂ ਬਸਪਾ ਨੂੰ ਸਮਰਥਨ ਦੇਣ 'ਤੇ ਭੜਕੇ ਬੀਬੀ ਜਗੀਰ ਕੌਰ ਤੇ ਗੁਰ ਪ੍ਰਤਾਪ ਵਡਾਲਾ, ਚੁੱਕੇ ਸਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News