ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

Monday, Jul 22, 2024 - 05:46 PM (IST)

ਦਸੂਹਾ (ਝਾਵਰ)- ਦਸੂਹਾ ਵਿਖੇ ਸੜਕ ਹਾਦਸਾ ਵਾਪਰਨ ਕਰਕੇ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜਧਾਨੀ ਬੱਸ ਜੋ ਦਸੂਹਾ ਤੋਂ ਹੁਸ਼ਿਆਰਪੁਰ ਨੁੰ ਜਾ ਰਹੀ ਸੀ ਤਾਂ ਐੱਸ. ਡੀ. ਐੱਮ. ਚੌਂਕ ਦਸੂਹਾ ਵਿਖੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੁੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਮਨਜੋਤ ਸਿੰਘ (30) ਪੁੱਤਰ ਸ਼ਮਸ਼ੇਰ ਸਿੰਘ ਲਾਲੀ ਵਾਸੀ ਪਿੰਡ ਬੋਦਲ ਗੰਭੀਰ ਜ਼ਖ਼ਮੀ ਹੋ ਗਿਆ।

ਮੌਕੇ 'ਤੇ ਸੜਕ ਸੁਰੱਖਿਆ ਫੋਰਸ ਅਤੇ ਲੋਕਾਂ ਨੇ ਉਸ ਨੁੰ ਗੰਭੀਰ ਹਾਲਤ 'ਚ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ। ਇਥੋਂ ਉਸ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਸ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ। ਇਥੇ ਜ਼ਖ਼ਮਾਂ ਦੀ ਤਾਬ ਨੂੰ ਨਾ ਝਲਦਿਆਂ ਉਸ ਦੀ ਮੌਤ ਹੋ ਗਈ। ਇਸ ਸੰਬਧੀ ਥਾਣਾ ਦਸੂਹਾ ਦੇ ਹੌਲਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਬੱਸ ਡਰਾਈਵਰ ਆਪਣੀ ਬੱਸ ਲੈ ਕੇ ਫਰਾਰ ਹੋ ਗਿਆ ਅਤੇ ਬੱਸ ਡਰਾਈਵਰ ਵਿਰੁੱਧ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, MP ਮੈਂਬਰਸ਼ਿਪ ਰੱਦ ਕਰਨ ਦੀ ਮੰਗ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News