2 ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, ਭਰਾ ਦੀਆਂ ਅੱਖਾਂ ਸਾਹਮਣੇ ਭਰਾ ਦੀ ਤੜਫ਼-ਤੜਫ਼ ਕੇ ਮੌਤ

Saturday, Sep 21, 2024 - 10:54 AM (IST)

ਜਲੰਧਰ (ਵਰੁਣ)–ਗਦਾਈਪੁਰ ਵਿਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਆਪਣੇ ਭਰਾ ਦੇ ਨਾਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ। ਥਾਣਾ ਨੰਬਰ 8 ਦੀ ਪੁਲਸ ਨੇ ਰੈਸ਼ ਡਰਾਈਵਿੰਗ ਕਰਨ ਵਾਲੇ ਸਪਲੈਂਡਰ ਬਾਈਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਖਿਲ ਪੁੱਤਰ ਪਵਨ ਕੁਮਾਰ ਨਿਵਾਸੀ ਸਲੇਮਪੁਰ ਨੇ ਦੱਸਿਆ ਕਿ ਉਹ ਆਪਣੇ ਭਰਾ ਹਨੀ ਨਾਲ ਪਲਸਰ ਬਾਈਕ ’ਤੇ ਸਵਾਰ ਹੋ ਕੇ ਕੰਮ ਤੋਂ ਛੁੱਟੀ ਕਰਕੇ ਘਰ ਮੁੜ ਰਿਹਾ ਸੀ। ਜਿਉਂ ਹੀ ਉਹ ਗਦਾਈਪੁਰ ਮਾਰਕੀਟ ਵਿਚ ਪਹੁੰਚੇ ਤਾਂ ਸਾਹਮਣਿਓਂ ਕਾਫ਼ੀ ਤੇਜ਼ ਰਫਤਾਰ ਨਾਲ ਆਏ ਸਪਲੈਂਡਰ ਬਾਈਕ ਦੇ ਚਾਲਕ ਨੇ ਉਨ੍ਹਾਂ ਦੀ ਬਾਈਕ ਵਿਚ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਸ਼ਹਿਰ 'ਤੇ ਬਲੈਕਆਊਟ ਦਾ ਖ਼ਤਰਾ, ਜਾਣੋ ਕੀ ਹੈ ਕਾਰਨ

ਟੱਕਰ ਇੰਨੀ ਭਿਆਨਕ ਸੀ ਕਿ ਹਨੀ ਨੂੰ ਗੰਭੀਰ ਸੱਟਾਂ ਲੱਗੀਆਂ ਪਰ ਕੁਝ ਸਮੇਂ ਬਾਅਦ ਹੀ ਉਸ ਨੇ ਦਮ ਤੋੜ ਦਿੱਤਾ। ਪੁਲਸ ਨੇ ਨਿਖਿਲ ਦੇ ਬਿਆਨਾਂ ਦੇ ਸਪਲੈਂਡਰ ਬਾਈਕ ਦੇ ਚਾਲਕ ਮੁਨੀਸ਼ ਪੁੱਤਰ ਜਲੇਸ਼ ਨਿਵਾਸੀ ਸਵਰਨ ਪਾਰਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਹਨੀ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਲੱਗੀ ਭਿਆਨਕ ਅੱਗ, ਅਗਨ ਭੇਟ ਹੋਇਆ ਸ੍ਰੀ ਅੰਮ੍ਰਿਤਬਾਣੀ ਦਾ ਸਰੂਪ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News