ਭਿਆਨਕ ਹਾਦਸੇ ਨੇ ਉਜਾੜ ਦਿੱਤਾ ਪਰਿਵਾਰ, 23 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ

Thursday, Sep 26, 2024 - 07:18 PM (IST)

ਭਿਆਨਕ ਹਾਦਸੇ ਨੇ ਉਜਾੜ ਦਿੱਤਾ ਪਰਿਵਾਰ, 23 ਸਾਲਾ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ-ਰੋਪੜ ਕੌਮੀ ਮਾਰਗ ’ਤੇ ਪਿੰਡ ਭਰਤਗੜ੍ਹ ਦੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਭਰਤਗੜ੍ਹ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ (23) ਪੁੱਤਰ ਹਰਮੇਸ਼ ਸਿੰਘ ਵਾਸੀ ਪਿੰਡ ਕਲਿਆਣਪੁਰ ਸ੍ਰੀ ਕੀਰਤਪੁਰ ਸਾਹਿਬ ਜੋ ਕਿ ਬੁੰਗਾ ਸਾਹਿਬ ਵਿਖੇ ਇਕ ਨਿੱਜੀ ਹਸਪਤਾਲ ਵਿਚ ਕੰਮ ਕਰਦਾ ਸੀ। ਸਵੇਰੇ ਕਰੀਬ ਸਵਾ ਦਸ ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਰੋਪੜ ਵੱਲ ਦੀ ਸਾਈਡ ਨੂੰ ਜਾ ਰਿਹਾ ਸੀ।

ਜਦੋਂ ਉਹ ਭਰਤਗੜ੍ਹ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਡੇਰੇ ਤੋਂ ਥੋੜ੍ਹਾ ਜਿਹਾ ਅੱਗੇ ਅਤੇ ਸ਼ੇਰ-ਏ-ਪੰਜਾਬ ਢਾਬੇ ਤੋਂ ਥੋੜ੍ਹਾ ਜਿਹਾ ਪਿੱਛੇ ਪੁੱਜਾ ਤਾਂ ਉਸ ਦਾ ਮੋਟਰਸਾਈਕਲ ਸੜਕ ’ਤੇ ਜਾ ਰਹੀ ਇਕ ਟਰੈਕਟਰ ਟਰਾਲੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਜਸਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪਹਿਲਾਂ ਸੀ. ਐੱਚ. ਸੀ. ਭਰਤਗੜ੍ਹ ਵਿਖੇ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ- ਉੱਜੜ ਰਹੀਆਂ ਮਾਵਾਂ ਦੀਆਂ ਕੁੱਖਾਂ, ਨਸ਼ੇ ਦੀ ਦਲਦਲ 'ਚ ਡੁੱਬਦੀ ਜਾ ਰਹੀ ਪੰਜਾਬ ਦੀ ਜਵਾਨੀ

ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਉਸ ਨੂੰ ਅਗਲੇ ਇਲਾਜ ਲਈ ਮੋਹਾਲੀ ਛੇ ਫੇਜ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਹਰਮੇਸ਼ ਸਿੰਘ ਉਰਫ਼ ਬਿੱਲੂ ਵਾਸੀ ਪਿੰਡ ਕਲਿਆਣਪੁਰ ਸ੍ਰੀ ਕੀਰਤਪੁਰ ਸਾਹਿਬ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਟਰਾਲੀ ਦੇ ਚਾਲਕ ਰਾਜੂ ਪੁੱਤਰ ਧਰਮਪਾਲ ਵਾਸੀ ਪਿੰਡ ਦੁਵੇਟਾ ਹਿਮਾਚਲ ਪ੍ਰਦੇਸ਼ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਸਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਸਾਵਧਾਨ! ਪੰਜਾਬ 'ਚ ਜਾਨਲੇਵਾ ਹੋਣ ਲੱਗੀ ਇਹ ਬੀਮਾਰੀ, ਇੰਝ ਕਰੋ ਆਪਣਾ ਬਚਾਅ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News