ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤਰ ਦੀ ਦਰਦਨਾਕ ਮੌਤ

Monday, Oct 21, 2024 - 03:40 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ)- ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪੈਂਦੇ ਪਿੰਡ ਖਾਈ ਫੇਮੇਕੀ ਵਿਖੇ ਟਰੱਕ ਅਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ-  ਹੁਸ਼ਿਆਰਪੁਰ 'ਚ ਹੋਏ ਪਿਓ-ਪੁੱਤ ਦੇ ਦੋਹਰੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰਣਬੀਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਇਸਮਾਲ ਵਾਲਾ ਥਾਣਾ ਅਰਨੀ ਵਾਲਾ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਮੁਕੇਸ਼ ਸਿੰਘ ਨਾਲ ਫਾਜ਼ਿਲਕਾ ਤੋਂ ਫਿਰੋਜ਼ਪੁਰ ਆ ਰਹੇ ਸਨ ਤਾਂ ਇਸੇ ਦੌਰਾਨ ਖਾਈ ਫੇਮੇਕੀ ਕੋਲ ਦੋਸ਼ੀ ਰਵਿੰਦਰਪਾਲ ਸਿੰਘ ਪੁੱਤਰ ਗਿਰਧਾਰੀ ਲਾਲ ਵਾਸੀ ਪਿੰਡ ਸੋਹਲ ਜ਼ਿਲ੍ਹਾ ਗੁਰਦਾਸਪੁਰ ਨੇ ਆਪਣਾ ਟਰੱਕ ਤੇਜ਼ ਰਫ਼ਤਾਰ ਅਤੇ ਗਲਤ ਸਾਈਡ ਲਿਆ ਕੇ ਉਨ੍ਹਾਂ ਦੇ ਟਰੈਕਟਰ ਟਰਾਲੀ ਵਿਚ ਮਾਰਿਆ, ਜਿਸ ਨਾਲ ਉਸ ਦੇ ਲੜਕੇ ਮੁਕੇਸ਼ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTM, ਮੰਤਰੀ ਹਰਜੋਤ ਬੈਂਸ ਦਾ ਐਲਾਨ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News